ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) 12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਦੇ ਸਫ਼ਲਤਾ ਲਈ ਰੇਹੜੀ ਵਰਕਰ ਯੂਨੀਅਨ (ਇਫਟੂ ) ਅਤੇ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ (ਇਫਟੂ) ਦੀਆਂ ਵਰਕਿੰਗ ਕਮੇਟੀਆਂ ਦੀ ਮੀਟਿੰਗ ਸਥਾਨਕ ਬਾਰਾਦਰੀ ਬਾਗ਼ ਵਿਖੇ ਹੋਈ ਜਿਸ ਵਿੱਚ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ, ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਪੂਰਾ ਤਾਣ ਲਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ “ਫਿਕਸਡ ਟਰਮ ਇੰਪਲਾਇਮੈਂਟ” ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਵਿਕਸਿਤ ਭਾਰਤ ਜੀ ਰਾਮ ਜੀ ਲਿਆ ਕੇ ਮਗਨਰੇਗਾ ਵਰਕਰਾਂ ਦਾ ਕੰਮ ਹੀ ਉਹਨਾਂ ਕੋਲੋਂ ਖੋਹ ਲਿਆ ਹੈ। ਆਗੂਆਂ ਨੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਇਸਨੂੰ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਬਿਜਲੀ ਬਿੱਲ 2025 ਰਾਹੀਂ ਬਿਜਲੀ ਵਿਭਾਗ ਕਾਰਪੋਰੇਟਰਾਂ ਹਵਾਲੇ ਕਰਨਾਂ ਚਾਹੁੰਦੀ ਹੈ, ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ, ਹਰੀ ਲਾਲ, ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਦੇ ਆਗੂ ਬੀਰ ਬਹਾਦਰ, ਮੁਨੀਸ਼ ਨੇ ਵੀ ਸੰਬੋਧਨ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



