ਗੁਣਵੱਤਾ ‘ਤੇ ਜ਼ੀਰੋ ਸਮਝੌਤਾ, ਲੋਕਾਂ ਦੀ ਸੁਵਿਧਾ ਪਹਿਲਾਂ : ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਡੇਰਾਬੱਸੀ ਹਲਕੇ ਵਿੱਚ ਸੜਕਾਂ ਦੀ ਮੌਜੂਦਾ ਹਾਲਤ ਸੁਧਾਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਡੀ.ਐਮ ਡੇਰਾਬੱਸੀ ਸਮੇਤ ਪੀ ਡਬਲਯੂ ਡੀ, ਮੰਡੀ ਬੋਰਡ, ਮਾਈਨਿੰਗ ਅਤੇ ਡਰੇਨੇਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਾਜ਼ਰੀ ਭਰੀ।
ਮੀਟਿੰਗ ਦੌਰਾਨ ਖਰਾਬ ਸੜਕਾਂ ਦੀ ਵਿਸਥਾਰ ਨਾਲ ਸਮੀਖਿਆ ਕਰਕੇ ਪ੍ਰਾਇਰਟੀ ਲਿਸਟ ਤਿਆਰ ਕੀਤੀ ਗਈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਚੱਲ ਰਹੇ ਅਤੇ ਮਨਜ਼ੂਰੀ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਬਜਟ ਅਤੇ ਫੰਡਿੰਗ ਸਥਿਤੀ ਦੀ ਵੀ ਜਾਂਚ ਕੀਤੀ ਗਈ ਅਤੇ ਰੁਕਾਵਟਾਂ ਨੂੰ ਤੁਰੰਤ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਵਿਧਾਇਕ ਨੇ ਕੰਮ ਦੀ ਗੁਣਵੱਤਾ ‘ਤੇ ਖ਼ਾਸ ਜ਼ੋਰ ਦਿੰਦਿਆਂ ਨਿਗਰਾਨੀ ਪ੍ਰਣਾਲੀ ਮਜ਼ਬੂਤ ਕਰਨ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਨਿਸ਼ਚਿਤ ਕਰਨ ਲਈ ਕਿਹਾ। ਨਾਲ ਹੀ ਮੀਂਹ ਦੌਰਾਨ ਪਾਣੀ ਖੜ੍ਹਾ ਹੋਣ ਕਾਰਨ ਸੜਕਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਡਰੇਨੇਜ ਸਿਸਟਮ ਨਾਲ ਪ੍ਰਭਾਵਸ਼ਾਲੀ ਕੋਆਰਡੀਨੇਸ਼ਨ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਲਕੇ ਦੀਆਂ ਪ੍ਰਾਇਰਟੀ ਸੜਕਾਂ ਦੇ ਸਾਰੇ ਕੰਮ 31 ਮਾਰਚ ਤੱਕ ਹਰ ਹਾਲਤ ਵਿੱਚ ਮੁਕੰਮਲ ਕੀਤੇ ਜਾਣ, ਤਾਂ ਜੋ ਡੇਰਾਬੱਸੀ ਦੇ ਨਿਵਾਸੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਸਹੂਲਤ ਮਿਲ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



