HOME ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਏ ਜਾਣ ਤੇ ਬ੍ਰਿਗੇਡੀਅਰ ਰਾਜਕੁਮਾਰ ਨੇ ਮੁੱਖ ਮੰਤਰੀ...

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਏ ਜਾਣ ਤੇ ਬ੍ਰਿਗੇਡੀਅਰ ਰਾਜਕੁਮਾਰ ਨੇ ਮੁੱਖ ਮੰਤਰੀ ਦੇ ਫੈਸਲੇ ਨੂੰ ਇਤਿਹਾਸਕ ਦੱਸਿਆ

2
ਬ੍ਰਿਗੇਡੀਅਰ ਰਾਜਕੁਮਾਰ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪਾਸ ਕੀਤੇ ਗਏ ਸੋਧ ਬਿੱਲ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਇਸ ਫੈਸਲੇ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਦੱਸਿਆ ਹੈ।ਬ੍ਰਿਗੇਡੀਅਰ ਰਾਜਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਬਿੱਲ ਨਾਲ ਸਿੱਖ ਸੰਗਤਾਂ ਅਤੇ ਆਮ ਲੋਕਾਂ ਦੇ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਹੁਣ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ 7 ਤੋਂ 20 ਸਾਲ ਤੱਕ ਦੀ ਸਖ਼ਤ ਕੈਦ
ਅਤੇ 20 ਲੱਖ ਰੁਪਏ ਤੱਕ ਦਾ ਭਾਰੀ ਜ਼ੁਰਮਾਨਾ ਅਤੇ ਦੋਸ਼ੀਆਂ ਨੂੰ ਕੋਈ ਜ਼ਮਾਨਤ ਨਾ ਮਿਲਣ ਦੀ ਵਿਵਸਥਾ ਕੀਤੀ ਗਈ ਹੈ।ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਅਜਿਹੇ ਸਖ਼ਤ ਕਾਨੂੰਨ ਨਾਲ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ।ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿਛਲੀ ਕਾਂਗਰਸ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਤੱਕ ਸਿਰਫ਼ ਬੇਅਦਬੀ ਦੇ ਮੁੱਦੇ ‘ਤੇ ਸਿਆਸਤ ਕੀਤੀ, ਪਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਜਾਂ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਵੀ ਕਦਮ ਨਹੀਂ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਅਸਲ ਇਨਸਾਫ਼ ਵੱਲ ਵਧੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ ਅਕਾਲ ਚਲਾਣਾ ਕਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ
Next articleਕੇਸੀ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ -ਪੁਨੀਤ ਲੋਈ ਰਹੀ ਅਵਲ