HOME ਬੇਅਦਬੀ ਵਿਰੁੱਧ ਸਖ਼ਤ ਕਾਨੂੰਨ: ਗੁਰਪ੍ਰੀਤ ਸੈਣੀ ਨੇ ਮੁੱਖ ਮੰਤਰੀ ਦੇ ਫੈਸਲੇ ਨੂੰ...

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ: ਗੁਰਪ੍ਰੀਤ ਸੈਣੀ ਨੇ ਮੁੱਖ ਮੰਤਰੀ ਦੇ ਫੈਸਲੇ ਨੂੰ ਇਤਿਹਾਸਕ ਦੱਸਿਆ

3
ਗੁਰਪ੍ਰੀਤ ਸੈਣੀ
ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪਾਸ ਕੀਤੇ ਗਏ ਸੋਧ ਬਿੱਲ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਹਲਕਾ ਬਲਾਚੌਰ ਤੋਂ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਨੇ ਇਸ ਫੈਸਲੇ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਦੱਸਿਆ ਹੈ।ਗੁਰਪ੍ਰੀਤ ਸਿੰਘ ਸੈਣੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਬਿੱਲ ਨਾਲ ਸਿੱਖ ਸੰਗਤਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਹੁਣ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ 7 ਤੋਂ 20 ਸਾਲ ਤੱਕ ਦੀ ਸਖ਼ਤ ਕੈਦ।20 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ।ਅਤੇ ਦੋਸ਼ੀਆਂ ਨੂੰ ਕੋਈ ਜ਼ਮਾਨਤ ਨਾ ਮਿਲਣ ਦੀ ਵਿਵਸਥਾ ਕੀਤੀ ਗਈ ਹੈ।ਸੈਣੀ ਨੇ ਕਿਹਾ ਕਿ ਅਜਿਹੇ ਸਖ਼ਤ ਕਾਨੂੰਨ ਨਾਲ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ।ਗਰਪ੍ਰੀਤ ਸੈਣੀ ਨੇ ਪਿਛਲੀ ਕਾਂਗਰਸ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਤੱਕ ਸਿਰਫ਼ ਬੇਅਦਬੀ ਦੇ ਮੁੱਦੇ ‘ਤੇ ਸਿਆਸਤ ਕੀਤੀ, ਪਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਜਾਂ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਵੀ ਕਦਮ ਨਹੀਂ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਅਸਲ ਇਨਸਾਫ਼ ਵੱਲ ਵਧੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈਂਪ 17 ਅਪ੍ਰੈਲ ਨੂੰ
Next articleਯੂਨੀਵਰਸਲ ਪ੍ਰੈਸ ਕਲੱਬ (ਰਜਿ:) ਵੱਲੋਂ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ