ਸਿਰਸਾ (ਸਮਾਜ ਵੀਕਲੀ): ਆਲ ਹਰਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਸੱਦੇ ’ਤੇ ਹਰਿਆਣਾ ਦੇ ਪੈਟਰੋਲ ਪੰਪ ਸੰਚਾਲਕਾਂ ਨੇ 24 ਘੰਟਿਆਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਆਮ ਲੋਕਾਂ, ਕਿਸਾਨਾਂ ਤੇ ਟਰਾਂਸਪੋਰਟਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਆਹੁਦੇਦਾਰ ਪਵਨ ਸ਼ਰਮਾ ਨੇ ਦੱਸਿਆ ਹੈ ਕਿ ਪੈਟਰੋਲੀਅਮ ਡੀਲਰਾਂ ਨੇ 24 ਘੰਟਿਆਂ ਲਈ ਹੜਤਾਲ ਕੀਤੀ ਹੈ ਜੋ ਕਿ ਭਲਕੇ 6 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਕਲੀ ਤੇਲ ਦੀ ਰੋਕਥਾਮ ਤੋਂ ਇਲਾਵਾ ਗੁਆਂਢੀ ਸੂਬਿਆਂ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੇ ਬਰਾਬਰ ਤੇਲ ਦੇ ਰੇਟ ਕੀਤੇ ਜਾਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly