ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਦਿਨ ਇਸ ਇਲਾਕੇ ਵਿੱਚ ਆਈ ਤੇਜ਼ ਹਨੇਰੀ ਭਾਰੀ ਬਾਰਿਸ਼ ਕਾਰਨ ਬੇਟ ਖੇਤਰ ਦੇ ਕਈ ਕਿਸਾਨਾਂ ਦੀਆਂ ਕਣਕ ਦੀਆਂ ਫਸਲਾਂ ਬੁਰੀ ਤਰ੍ਹਾਂ ਡਿੱਗ ਪੈਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਇਹ ਬਾਰਿਸ਼ ਭਾਵੇਂ ਕੰਡੀ ਖੇਤਰ ਲਈ ਵਰਦਾਨ ਸਮਝੀ ਜਾ ਰਹੀ ਹੈ। ਪਰ ਇਸ ਦੇ ਨਾਲ ਚੱਲੀ ਤੇਜ਼ ਹਨੇਰੀ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂ ਪਾਲੀਆਂ ਕਣਕ ਦੀਆਂ ਫਸਲਾਂ ਨੂੰ ਬੁਰੀ ਤਰ੍ਹਾਂ ਨਾਲ ਤਹਿਸ ਨਹਿਸ ਕਰ ਦਿੱਤਾ ਜਿਸ ਕਾਰਨ ਕਿਸਾਨਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਪੀੜਿਤ ਕਿਸਾਨਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



