HOME ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵਲੋਂ ਨਿਖੇਧੀ

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵਲੋਂ ਨਿਖੇਧੀ

ਸ਼ਹੀਦ ਭਗਤ ਸਿੰਘ ਨਗਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੇਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਸਰਕਾਰ ਅਤੇ ਵਿਭਾਗ ਵਲੋਂ ਇਹਨਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ | ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦਾ ਪੈਰੋਕਾਰ ਸਮਝਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ |ਮੈਡੀਕਲ ਕਾਲਜਾਂ ਵਿੱਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੁੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ | ਪ.ਸ.ਸ.ਫ. ਦੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਅਤੇ ਡੀ ਆਰ ਐਮ ਈ ਨੁੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ  ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ | ਜੱਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹਨਾਂ ਸਿਹਤ ਮੁਲਾਜ਼ਮਾਂ ਨਾਲ ਗਾਲਬਾਤ ਰਾਹੀ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾ ਕੀਤਾ ਗਿਆ ਤਾਂ ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ | ਆਗੂਆਂ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਇਹਨਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਪਿੜ ਵਿੱਚ ਹੈ |ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਜਤਿੰਦਰ ਕੁਮਾਰ, ਰਜਿੰਦਰ ਸਿੰਘ ਰਿਆੜ, ਤਰਸੇਮ ਮਾਧੋਪੁਰੀ, ਚਮਕੌਰ ਸਿੰਘ ਨਾਭਾ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਖਾਨਪੁਰ, ਸਿਮਰਜੀਤ ਸਿੰਘ ਬਰਾੜ, ਮਾਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਦਵਿੰਦਰ ਸਿੰਘ ਬਿੱਟੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਆਦਿ ਆਗੂ ਵੀ ਹਾਜਰ ਸਨ |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਕਾਰ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਤੇ ਕਾਲਾਬਜ਼ਾਰੀ ਵੱਲ ਧਿਆਨ ਦੇਵੇ -ਨਰਿੰਦਰ ਸਿੰਘ ਬਾਜਵਾ
Next articleਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਵਾਇਆ