ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਪ੍ਰਾਈਡ ਆਫ ਪੰਜਾਬ ਐਵਾਰਡ ਨਾਲ ਸਨਮਾਨਿਤ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਬੀਤੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਆਯੋਜਿਤ ਕੀਤੇ ਗਏ ਐੱਫ. ਏ. ਪੀ ਨੈਸ਼ਨਲ ਐਵਾਰਡਜ 2022 ਮੌਕੇ, ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੂੰ 12ਵੀਂ ਜਮਾਤ ਕਾਮਰਸ ਵਿਚੋਂ 99.4% ਅੰਕ ਪ੍ਰਾਪਤ ਕਰਨ ਅਤੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਲਈ ਪ੍ਰਾਈਡ ਆਫ ਪੰਜਾਬ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੂੰ ਪ੍ਰਾਈਡ ਆਫ ਪੰਜਾਬ ਦੇ ਖਿਤਾਬ ਨਾਲ ਨਵਾਜ਼ਿਆ ਜਾਣਾ ਅਦਾਰੇ ਅਤੇ ਸਮੁੁੱਚੇ ਸਟਾਫ਼ ਮੈਂਬਰਾਂ ਲਈ ਮਾਣ ਵਾਲੀ ਗੱਲ ਹੈ ।

ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ ਸਦਕਾ ਅਦਾਰੇੇ ਦੇ ਵਿਦਿਆਰਥੀ ਅਕੈੈੈਡਮਿਕ ਤੋਂ ਇਲਾਵਾ ਸਪੋਰਟਸ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ । ਇਸ ਦੌਰਾਨ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰਾਂ ਨੇ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੀ ਜਿਹੀ ਨੋਕ ਝੋਕ
Next articleਖੰਜਰ