ਮਿੱਠੜਾ ਕਾਲਜ ਦੀ ਵਿਦਿਆਰਥਣ ਸਮਾਇਲ ਆਈ ਮੈਰਿਟ ਲਿਸਟ ਵਿੱਚ 

ਕਪੂਰਥਲਾ , 26 ਜੁਲਾਈ (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਅਧੀਨ  ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਹਮੇਸ਼ਾ ਹੀ ਚੰਗੇ ਵਿੱਦਿਅਕ ਨਤੀਜਿਆਂ ਦਾ ਪ੍ਰਦਰਸ਼ਨ ਕਰਦਿਆਂ ਇਲਾਕੇ ਵਿਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ ਏ ਭਾਗ ਪਹਿਲਾ ਦੇ ਨਤੀਜੇ ਵਿੱਚ ਕਾਲਜ ਨੇ ਬੇਹਤਰੀਨ ਕਾਰਗੁਜ਼ਾਰੀ ਵੀ ਦਿਖਾਉਂਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਚੱਲ ਰਹੇ , ਇਸ ਕਾਲਜ ਦੀ ਵਿਦਿਆਰਥਣ ਸਮਾਈਲ ਨੇ ਭਾਗ ਪਹਿਲਾ ਦੇ ਨਤੀਜੇ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕੀਤੀ ਹੈ। ਕਾਲਜ ਨੂੰ ਆਪਣੀ ਇਸ ਹੋਣਹਾਰ ਵਿਦਿਆਰਥਣ ਤੇ ਮਾਣ ਹੈ।
ਵਿਭਾਗ ਦੇ ਮੁਖੀ ਪ੍ਰੋ ਅਰਪਨਾ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਪ੍ਰਤੀਸ਼ਤ ਆਇਆ ਹੈ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ ਹਨ।
ਸਮਾਈਲ ਯੂਨੀਵਰਸਿਟੀ ਮੈਰਿਟ ਲਿਸਟ ਵਿੱਚ ਆਉਣ ਦੇ ਨਾਲ ਨਾਲ 74.3 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿੱਚ ਪਹਿਲੇ ਸਥਾਨ ਤੇ ਸ਼ਹਿਨਾਜ਼ ਪ੍ਰੀਤ ਕੌਰ 70.5 ਪ੍ਰਤੀਸ਼ਤ ਅੰਕ ਲੈ ਕੇ ਦੂਸਰੇ ਸਥਾਨ ਤੇ ਲਵਲੀਨ ,69.12ਪ੍ਰਤੀਸ਼ਤ ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ।
ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਨਵੇਂ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਯੋਗ ਦਿਸ਼ਾ ਨਿਰਦੇਸ਼ ਕਾਰਣ ਹੀ ਸੰਭਵ ਹੋ ਪਾਇਆ ਹੈ। ਉਹਨਾਂ ਸਾਰੇ ਅਧਿਆਪਕਾਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਪੀਸ ਮਿਸ਼ਨ” ਪ੍ਰੋਗਰਾਮਾਂ ਦਾ ਆਗਾਜ਼ ਅਗਲੇ ਹਫ਼ਤੇ ਤੋਂ ਸ਼ੁਰੂ-ਸਲੀਮ ਸੁਲਤਾਨੀ 
Next articleਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਸਬੰਧੀ ਸਮੂਹ ਸਕੀਮਾਂ ਨੂੰ ਲਾਗੂ ਕਰਨ ਸਾਰੇ ਵਿਭਾਗ_ ਡਿਪਟੀ ਕਮਿਸ਼ਨਰ ਫਰੀਦਕੋਟ