ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਵਿਸ਼ਵ ਵਿਆਪੀ ਮਾਨ ਦਿਵਸ 2022 ਨੂੰ ਮਨਾਉਂਦਿਆਂ ਹੋਇਆਂ ਕਰਵਾਏ ਗਏ। ਇਸ ਮੁਕਾਬਲੇ ਅੰਦਰ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸੇ ਮੁਕਾਬਲੇ ਚ ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਬੇਬੇ ਨਾਨਕੀ ਯੂਨੀਵਰਸਿਟੀ ਮਿੱਠੜਾ ਵੱਲੋਂ ਕਾਲਜ ਦੇ ਸਾਇੰਸ ਵਿਭਾਗ ਦੇ ਮੁੱੱਖੀ ਡਾ ਪਰਮਜੀਤ ਕੌਰ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ । ਜਿਸ ਵਿੱਚ ਬੀ ਐੱਸ ਸੀ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਵਧੀਆ ਪੇਸ਼ਕਾਰੀ ਦੇ ਬਦਲੇ ਹੌਸਲਾ ਅਫਜ਼ਾਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਪੁਰਸਕਾਰ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਦੇ ਮੁਕਾਬਲੇ ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਤੇ ਵਿਗਿਆਨ ਪ੍ਰਸਾਰ ਦੇ ਸਾਂਝੇ ਉਪਰਾਲੇ ਸਦਕਾ ਸਾਇੰਸ ਸਿਟੀ ਵਿਖੇ ਬਣੇ ਹੋਏ ਮਾਡਲਾਂ ਅਤੇ ਹੋਰ ਕਲਾਕ੍ਰਿਤੀਆਂ ਸਬੰਧੀ ਇਹ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਅੰਦਰ ਭਾਗ ਲੈਂਦਿਆਂ ਵੱਖ ਵੱਖ ਕਾਲਜਾਂ ਦੀਆਂ ਟੀਮਾਂ ਵੱਲੋਂ ਪੋਸਟਰ ਬਣਾ ਕੇ ਪੇਸ਼ਕਾਰੀ ਕੀਤੀ ਗਈ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly