ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੁਖੀ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਅੰਗਦਾਨ ਸਬੰਧੀ ਜਾਗਰੂਕ ਕਰਨ ਲਈ ਸ਼ਹਿਰ ਦੇ ਵੱਖ-ਵੱਖ ਕਾਲਜਾਂ ਵਿੱਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਇਸੇ ਕੜੀ ਤਹਿਤ ਸਨਾਤਨ ਧਰਮ ਕਾਲਜ ਵਿੱਚ ਜਾਗਰੂਕਤਾ ਫਲੈਕਸ ਬੋਰਡ ਸੀ ਫਗਵਾੜਾ ਰੋਡ ‘ਤੇ ਵੀ ਲਗਾਇਆ ਗਿਆ ਹੈ। ਇਸ ਮੌਕੇ ਕਾਲਜ ਪਿ੍ੰਸੀਪਲ ਮੈਡਮ ਸਵਿਤਾ ਗੁਪਤਾ ਐਰੀ ਅਤੇ ਸੁਸਾਇਟੀ ਦੇ ਚੇਅਰਮੈਨ ਜੇ.ਬੀ ਬਹਿਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਪਿ੍ੰਸੀਪਲ ਸੰਜੀਵ ਅਰੋੜਾ ਅਤੇ ਜੇ.ਬੀ.ਬਹਿਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਬਣੇ ਕਾਨੂੰਨ ਅਨੁਸਾਰ ਡਰਾਈਵਿੰਗ ਲਾਇਸੈਂਸ ਅਪਲਾਈ ਕਰਨ ਅਤੇ ਰੀਨਿਊ ਕਰਨ ਸਮੇਂ ਉਨ੍ਹਾਂ ਨੂੰ ਅੰਗਦਾਨ ਨਾਲ ਸਬੰਧਤ ਕਾਲਮ ਭਰਨਾ ਲਾਜ਼ਮੀ ਹੈ ਜੋ ਕਿ ਫਾਰਮ ਵਿਚ ਜੋੜਿਆ ਗਿਆ ਹੈ ਅਤੇ ‘ਹਾਂ’ ਭਰੋ।
ਸ੍ਰੀ ਅਰੋੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਸਬੰਧੀ ਆਪਣੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਕਿਉਂਕਿ ਕੋਰਨੀਅਲ ਅੰਨ੍ਹੇਪਣ ਤੋਂ ਪੀੜਤ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਅੱਗੇ ਆਉਣ। ਸ੍ਰੀ ਅਰੋੜਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹੁਣ ਤੱਕ 4100 ਤੋਂ ਵੱਧ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ 24 ਦੇਹਾਂ ਵੱਖ-ਵੱਖ ਮੈਡੀਕਲ ਕਾਲਜਾਂ ਵਿੱਚ ਖੋਜ ਲਈ ਭੇਜੀਆਂ ਗਈਆਂ ਹਨ ਅਤੇ ਹੁਣ ਤੱਕ 179 ਵਿਅਕਤੀਆਂ ਨੇ ਮਰਨ ਉਪਰੰਤ ਆਪਣੇ ਸਰੀਰ ਦਾਨ ਕਰਨ ਲਈ ਰਜਿਸਟ੍ਰੇਸ਼ਨ ਵੀ ਕਰਵਾਈ ਹੈ ਫਲੈਕਸ ਬੋਰਡ ਲਗਵਾਉਣ ਵਿੱਚ ਸੀਨੀਅਰ ਮੈਂਬਰ ਸ੍ਰੀ ਸ਼ਾਖਾ ਬੱਗਾ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਪ੍ਰਿੰ. ਸਵਿਤਾ ਗੁਪਤਾ ਐਰੀ ਨੇ ਸਮਾਜ ਦੇ ਇਸ ਕਾਰਜ ਦੀ ਪ੍ਰਸ਼ੰਸਾ ਅਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਕਿਸੇ ਦੇ ਹਨੇਰੇ ਜੀਵਨ ਨੂੰ ਰੌਸ਼ਨ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ, ਆਂਢ-ਗੁਆਂਢ ਅਤੇ ਰਿਸ਼ਤੇਦਾਰਾਂ ਨੂੰ ਅੱਖਾਂ ਦਾਨ ਕਰਨ ਦੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਤਾਂ ਜੋ ਹਨੇਰੇ ਦੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਲੋਕਾਂ ਤੱਕ ਰੌਸ਼ਨੀ ਪਾਈ ਜਾ ਸਕੇ ਅਤੇ ਉਨ੍ਹਾਂ ਨੇ ਹਰ ਸੰਭਵ ਸਹਿਯੋਗ ਵੀ ਦਿੱਤਾ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਸਹਾਇਕ ਪ੍ਰੋਫੈਸਰ ਮੋਨਿਕਾ ਕੰਵਰ, ਪ੍ਰਿੰ. ਡੀ.ਕੇ.ਸ਼ਰਮਾ, ਮਦਨ ਲਾਲ ਮਹਾਜਨ, ਸ਼ਾਖਾ ਬੱਗਾ, ਰਮਿੰਦਰ ਸਿੰਘ, ਵੀਨਾ ਚੋਪੜਾ, ਜਸਵੀਰ ਕੰਵਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly