ਵਿਦਿਆਰਥੀਆਂ ਗੁਰੂ ਹਰਕ੍ਰਿਸ਼ਨ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਸਪੈਸ਼ਲ ਅਸੈਂਬਲੀ ਕਰਵਾਈ ਗਈ । ਜਿਸ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ । ਉਪਰੰਤ ਗਿਆਰਵੀਂ ਜਮਾਤ ਕਾਮਰਸ ਦੀ ਵਿਦਿਆਰਥਣ ਅਬੀਜੋਤ ਕੌਰ ਨੇ ਸਪੀਚ ਰਾਹੀਂਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ‘ਤੇ ਚਾਨਣਾ ਪਾਇਆ । ਅਰਦਾਸ ਉਪਰੰਤ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਿਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰੂ ਹਰਕ੍ਰਿਸ਼ਨ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ
Next article*ਬਾਪੂ ਦਾ ਦਰਦ*