HOME ਫਿਲੌਰ ਵਿਖੇ ਵਿਦਿਆਰਥੀਆਂ ਉੱਤੇ ਹੋਏ ਤਸ਼ੱਦਦ ਦੇ ਵਿਰੋਧ ‘ਚ ‘ਤੇ ਵਿਦਿਆਰਥੀਆਂ ਦੀਆਂ...

ਫਿਲੌਰ ਵਿਖੇ ਵਿਦਿਆਰਥੀਆਂ ਉੱਤੇ ਹੋਏ ਤਸ਼ੱਦਦ ਦੇ ਵਿਰੋਧ ‘ਚ ‘ਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੇ ਸਮਰਥਨ ‘ਚ ਰੋਸ ਪ੍ਰਦਰਸ਼ਨ

1

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸ਼ਹਿਰ ਫਿਲੌਰ ਵਿਖੇ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ, ਸਮਾਜਿਕ ਕਾਰਕੁਨਾਂ ਅਤੇ ਇਨਸਾਫ਼ਪਸੰਦ ਲੋਕਾਂ ਵੱਲੋਂ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਉੱਤੇ ਹੋਏ ਤਸ਼ੱਦਦ ਦੇ ਵਿਰੋਧ ਵਿੱਚ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਮੂਹ ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਖਬਰ ਆਉਣ ਅਤੇ ਭਾਰੀ ਮੀਂਹ ਦੇ ਬਾਵਜੂਦ ਸਫ਼ਲਤਾਪੂਰਵਕ ਸੰਪੰਨ ਹੋਇਆ। ਆਮ ਲੋਕਾਂ ਦੀ ਏਕਤਾ, ਹੌਸਲੇ ਅਤੇ ਸਹਿਯੋਗ ਨੇ ਇਹ ਸਾਬਤ ਕੀਤਾ ਹੈ ਕਿ ਜਦੋਂ ਲੋਕ ਇਨਸਾਫ਼ ਅਤੇ ਹੱਕਾਂ ਦੀ ਲੜਾਈ ਲਈ ਇਕੱਠੇ ਹੁੰਦੇ ਹਨ ਤਾਂ ਉਹਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਬੋਲਦਿਆਂ ਸਮੂਹ ਆਗੂਆਂ ਨੇ ਕਿਹਾ ਅਸੀਂ ਸਭ ਮਿਲ ਕੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਾਂਗੇ। ਇਸ ਮੌਕੇ ਹਲਕਾ ਫਿਲੌਰ ਤੋਂ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜੀਵਨੀ “ਖਾਲਿਸਤਾਨ ਲਿਬਰੇਸ਼ਨ ਫ਼ੋਰਸ ਦਾ ਜੁਝਾਰੂ” “ਸ਼ਹੀਦ ਭਾਈ ਬਲਦੇਵ ਸਿੰਘ ਦੇਬਾ (ਧੂਰਕੋਟ ਕਲਾਂ)”
Next articleਸਕੂਲ ਆਫ ਐਮੀਨੈਂਸ ਬਲਾਚੌਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ: ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ