ਛੰਨਾ ਸ਼ੇਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਅਤੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੱਡੇ ਜਿੱਤ ਦੇ ਝੰਡੇ 

ਸਟੇਟ ਐਵਾਰਡੀ ਕਬੱਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਦੀ ਅਗਵਾਈ ਹੇਠ ਚੱਲ ਰਹੀ ਹੈ ਕਬੱਡੀ ਅਕੈਡਮੀ
ਕਪੂਰਥਲਾ( ਕੌੜਾ)-  ਬਿਆਸ ਦਰਿਆ ਦੇ ਮੰਡ ਖੇਤਰ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਸਟੇਟ ਐਵਾਰਡੀ ਕਬੱਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਦੀ ਅਗਵਾਈ ਹੇਠ  ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੀ ਕਬੱਡੀ ਅਕੈਡਮੀ ਦੇ ਖਿਡਾਰੀਆਂ ਨੇ ਬਲਾਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ  ਸਫਲਤਾ ਦੇ ਝੰਡੇ ਗੱਡਦਿਆਂ ਵੱਖ ਵੱਖ ਵਰਗਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਕਬੱਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਅੰਡਰ -14 ਸਾਲ ਲੜਕੇ,ਅੰਡਰ -17 ਲੜਕੇ, ਅੰਡਰ -17 ਲੜਕੀਆਂ ਅਤੇ ਅੰਡਰ -19 ਸਾਲ ਲੜਕਿਆਂ ਨੇ ਬਲਾਕ ਸਕੂਲ ਖੇਡਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅੰਡਰ -17 ਸਾਲ ਲੜਕੀਆਂ, ਅੰਡਰ 14- ਲੜਕੇ ਪਹਿਲਾ ਸਥਾਨ ਅਤੇ ਅੰਡਰ -17 ਲੜਕੇ ਦੂਜੇ ਸਥਾਨ ਤੇ ਰਹੇ।ਇਸੇ ਤਰ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ -17,ਅੰਡਰ -14 ਅਤੇ ਅੰਡਰ -17 ਲੜਕੀਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਛੰਨਾ ਸ਼ੇਰ ਸਿੰਘ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀਆਂ ਤੇ ਵਰਲਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਅਸ਼ੋਕ ਦਾਸ, ਨਾਰਵੇ ਕੱਬਡੀ ਕਲੱਬ ਦੇ ਪ੍ਰਧਾਨ ਕੰਵਰਦੀਪ ਸਿੰਘ ਕੰਬੋਜ, ਸਰਪੰਚ ਗੁਰਮੇਜ ਸਿੰਘ, ਚੇਅਰਮੈਨ ਜੋਗਿੰਦਰ ਸਿੰਘ, ਸਾਬਕਾ ਚੇਅਰਮੈਨ ਹਰਬੰਸ ਸਿੰਘ, ਬੋਹੜ ਸਿੰਘ, ਮਨਮੋਹਨ ਸਿੰਘ, ਮਨਜੀਤ ਸਿੰਘ ਯੂ.ਐਸ.ਏ, ਹੀਰਾ ਸਿੰਘ ਕੈਨੇਡਾ, ਸੁਖਮੰਦਰ ਸਿੰਘ ਇਟਲੀ,ਪਾਲ ਯੂ.ਐਸ.ਏ,ਯਸਵਿੰਦਰ ਸਿੰਘ ਯੂ.ਐਸ.ਏ,ਸੁਰਾਜ ਯੂ.ਐਸ.ਏ, ਟੂਰਨਾਮੈਂਟ ਕਮੇਟੀ ਪ੍ਰਧਾਨ ਮੰਗਤ ਸਿੰਘ ਆਦਿ ਨੇ ਸਵਾਗਤ ਕੀਤਾ ਹੈ।ਇਸ ਮੌਕੇ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਕੂਲ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ  ਸਟੇਟ ਐਵਾਰਡੀ ਕਬੱਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਛੰਨਾ ਸ਼ੇਰ ਸਿੰਘ ਸਕੂਲ ਦੇ ਵਿਦਿਆਰਥੀ ਨੈਸ਼ਨਲ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸਕੂਲ ਇੰਚਾਰਜ ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਕੰਵਰਦੀਪ ਸਿੰਘ, ਸੁਰੇਸ਼ ਕੁਮਾਰ, ਪਰਮਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਜੋਨਲ ਯੂਥ ਫੈਸਟੀਵਲ ਵਿੱਚ ਮਿੱਠੜਾ ਕਾਲਜ ਬਣਿਆ ਫਸਟ ਰਨਰ ਅਪ 
Next articleਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ