ਕਲੱਸਟਰ ਬਿਧੀਪੁਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਵੋਦਿਆ ਵਿਦਿਆਲਿਆ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੁਆਰਾ ਐਲਾਨੇ ਗਏ ਛੇਵੀਂ ਜਮਾਤ ਵਿਚ ਪ੍ਰਵੇਸ਼ ਪ੍ਰੀਖਿਆ ਦੇ ਨਤੀਜਿਆਂ ਦੌਰਾਨ ਸਿੱਖਿਆ ਬਲਾਕ ਮਸੀਤਾਂ ਦੇ ਭੁਪਿੰਦਰ ਸਿੰਘ ਜੋਸਨ ਦੀ ਯੋਗ ਅਗਵਾਈ ਹੇਠ ਕਲੱਸਟਰ ਬਿਧੀਪੁਰ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਦੇ ਚਾਰ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਹੈਡ ਟੀਚਰ ਵੀਨੂੰ ਸੇਖੜੀ ਨੇ ਦੱਸਿਆ ਕਿ ਇਸ ਪ੍ਰਵੇਸ਼ ਪ੍ਰੀਖਿਆ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਸੀਤਾਂ ਦੇ ਵਿਦਿਆਰਥੀ ਅਰਮਾਨਦੀਪ ਸਿੰਘ, ਹਰਜੋਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਪੱਮਣ ਦੇ ਵਿਦਿਆਰਥੀ ਸਨੇਹਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਜਦੀਦ ਦੇ ਵਿਦਿਆਰਥੀ ਲਵਨੀਤ ਸਿੰਘ ਨੇ ਇਹ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਆਪੋ ਆਪਣੇ ਸਕੂਲ, ਅਧਿਆਪਕਾਂ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਸੈਂਟਰ ਹੈੱਡ ਟੀਚਰ ਵੀਨੂੰ ਸੇਖੜੀ ਨੇ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਉਹਨਾਂ ਦੇ ਅਧਿਆਪਕਾਂ ਜਿਹਨਾਂ ਵਿੱਚ,ਹੈੱਡ ਟੀਚਰ ਸੁਰਜੀਤ ਕੌਰ , ਕੁਲਵੰਤ ਕੌਰ , ਰਾਜਵਿੰਦਰ ਕੌਰ,ਹੈੱਡ ਟੀਚਰ ਕੁਲਦੀਪ ਠਾਕੁਰ ,ਸਰਬਜੀਤ ਸਿੰਘ,ਸ਼ਮੀਮ ਭੱਟੀ ਤੇ ਰਮਨਦੀਪ ਕੌਰ, ਸੁਖਵਿੰਦਰ ਸਿੰਘ ਕਾਲੇਵਾਲ ਨੂੰ ਮੁਬਾਰਕਬਾਦ ਦਿੱਤੀ ਹੈ। ਉਹਨਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਇਸੇ ਪ੍ਰਕਾਰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਥਾਣਾ ਨੂਰਮਹਿਲ ਦੀ ਪੁਲਿਸ ਵੱਲੋ ਦੜਾ ਸੱਟਾ ਲਗਾਉਣ ਵਾਲੇ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਬ੍ਰਾਮਦਗੀ ਕਰਕੇ ਸਫਲਤਾ ਹਾਸਿਲ ਕੀਤੀ ।
Next articleਨਿੱਕਾ ਜਿਹਾ ਬਾਲ