ਫਾਲਕਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਿਦਿਅਕ ਟੂਰ ਲਗਾਇਆ

ਕਪੂਰਥਲਾ,  ( ਕੌੜਾ )-  ਫਾਲਕਨ ਇੰਟਰਨੈਸ਼ਨਲ ਸਕੂਲ ਵੱਲੋਂ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਦੀ ਅਗਵਾਈ ‘ਚ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਵਿਦਿਅਕ ਟੂਰ ‘ਤੇ ਲਿਜਾਇਆ ਗਿਆ । ਇਸ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਸ਼ਿਰਕਤ ਕੀਤੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਜਿੱਥੇ ਖੂਬ ਮਨੋਰੰਜਨ ਕੀਤਾ ਗਿਆ , ਉੱਥੇ ਪੜ੍ਹਾਈ ਨਾਲ ਸਬੰਧਤ ਨਵੀ ਜਾਣਕਾਰੀ ਪ੍ਰਾਪਤ ਕੀਤੀ ਗਈ । ਵਿਦਿਆਰਥੀਆਂ ਨੂੰ ਈਸਟ ਵੁੱਡ ਵਿਲਾਂ ਅਤੇ ਰੰਗਲਾ ਪੰਜਾਬ ਦਿਖਾਇਆ ਗਿਆ ਅਤੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ ।
ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਡਮ ਨਵਦੀਪ ਕੌਰ ਢਿੱਲੋਂ ਨੇ ਬੱਚਿਆਂ ਨੂੰ ਨਵੀਂਆਂ ਕਲਾਸਾਂ ਵਿਚ ਆਉਣ ਦੀ ਵਧਾਈ ਦਿੱਤੀ ਅਤੇ ਖੂਬ ਮਿਹਨਤ ਕਰਕੇ ਪੜ੍ਹਾਈ ਦੇ ਨਾਲ ਨਾਲ ਖੇਡ ਸਰਗਰਮੀਆਂ ਵਿਚ ਭਾਗ ਲੈਣ ਦੀ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਬਲਜੀਤ ਕੌਰ, ਗੁਰਬਚਨ ਸਿੰਘ, ਰੀਨਾ ਰਾਣੀ, ਸੁਭਕਿਰਨ ਕੌਰ, ਨਵਜੋਤ ਕੌਰ, ਰਮਨਦੀਪ ਕੌਰ, ਸ਼ਰਨਜੀਤ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਤਰੰਜੀ ਖੇੜਾ ਵਿਖੇ ਡਾ.ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
Next articleਸਾਹਿਤ ਸਭਾ ਜਲਾਲਾਬਾਦ ਵਲੋਂ ਕਰਵਾਇਆ ਗਿਆ ਰੂ-ਬ-ਰੂ ਅਤੇ ਸਨਮਾਨ ਸਮਾਗਮ