ਕਪੂਰਥਲਾ, 27 ਸਤੰਬਰ (ਕੌੜਾ)– ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਬਿਕਰਮਜੀਤ ਸਿੰਘ ਥਿੰਦ (ਸਟੇਟ ਐਵਾਰਡੀ) ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਜ਼ੋਨਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸਕੂਲ ਮੁੱਖੀ ਜੋਗਿੰਦਰ ਸਿੰਘ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇ ਇਹਨਾਂ ਖੇਡਾਂ, ਚ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀ ਪ੍ਰਤਿਭਾ ਅਤੇ ਖੇਡ ਕਲਾ ਦਾ ਸਬੂਤ ਦਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਰੋਸ਼ਨ ਕੀਤਾ ਹੈ।ਇਹ ਖੇਡ ਮੁਕਾਬਲੇ ਜੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾਂ ਵਿੱਖੇ ਕਰਵਾਏ ਗਏ ਵਿੱਚ ਖੋ- ਖੋ ਲੜਕੀਆਂ (ਅੰਡਰ 14) ਪਹਿਲਾ, ਖੋ-ਖੋ ਲੜਕੇ (ਅੰਡਰ-14) ਦੂਜਾ ਸਥਾਨ ਹਾਸਲ ਅਤੇ ਵਾਲੀਬਾਲ -ਲੜਕੇ (ਅੰਡਰ-17) ਦੂਜਾ ਸਥਾਨ ਹਾਸਿਲ ਕਰਨ, ਚ ਕਾਮਯਾਬ ਰਹੀ ਜੋ ਕੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਪੂਰਾ ਸਿਹਰਾ ਸਕੂਲ ਦੇ ਬਹੁਤ ਹੀ ਮਿਹਨਤੀ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ (ਪੀ. ਟੀ ਆਈ) ਨੂੰ ਜਾਂਦਾ ਹੈ ਜਿਨ੍ਹਾਂ ਨੇ ਵੱਖ-ਵੱਖ ਖੇਡਾਂ ਲਈ ਵਿਦਿਆਰਥੀਆਂ ਨੂੰ ਬਹੁਤ ਹੀ ਲਗਨ ਨਾਲ਼ ਤਿਆਰੀ ਕਰਵਾਈ। ਇਸ ਮੌਕੇ ਜਗਤਾਰ ਸਿੰਘ, ਰੁਪਿੰਦਰ ਕੌਰ, ਗੁਰਬਖਸ਼ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ,ਰਵੀ ਮੋਹਨ,ਗਗਨਦੀਪ ਸਿੰਘ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly