ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕੀਤੇ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਨੇ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪੈਦਾ ਕਰਨ ਲਈ ਛੋਟੇ ਬੱਚਿਆਂ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੀ ਯਾਤਰਾ ਦਾ ਆਯੋਜਨ ਕੀਤਾ। ਅਧਿਆਪਕਾਂ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਦੇ ਨਾਲ ਲਗਭਗ 200 ਵਿਦਿਆਰਥੀਆਂ ਨੇ ਪਵਿੱਤਰ ਸਥਾਨ ਦੇ ਦਰਸ਼ਨ ਕੀਤੇ। ਇਸ ਫੇਰੀ ਦਾ ਮੁੱਖ ਉਦੇਸ਼ ਨਿੱਕੇ-ਨਿੱਕੇ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਅਰਦਾਸ ਕਰਨ ਦੀ ਆਦਤ ਪਾਉਣਾ, ਸਰਵ ਸ਼ਕਤੀਮਾਨ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਅਤੇ ਇਨ੍ਹਾਂ ਪਵਿੱਤਰ ਸਥਾਨਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

ਵਿਦਿਆਰਥੀਆਂ ਨੇ ਸਿਰ ਢਕ ਕੇ ਨਤਮਸਤਕ ਹੁੁੰਦਿਆਂਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸਤਿਕਾਰ ਨਾਲ ਮੱਥਾ ਟੇਕਿਆ। ਛੋਟੇ ਛੋਟੇ ਵਿਦਿਆਰਥੀਆਂ ਨੇ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ ਅਤੇ ਦਰਸ਼ਨਾਂ ਤੋਂ ਬਾਅਦ ਲੰਗਰ ਪਰਸ਼ਾਦ ਖਾਧਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ ਅਤੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲਾ ਪੱਧਰੀ ਕਲਾ ਉਤਸਵ ਮੁਕਾਬਲਿਆਂ ’ਚ ਸੱਭਿਆਚਾਰਕ ਪੇਸ਼ਕਾਰੀ ਨੇ ਕਰਾਈ ਬੱਲੇ-ਬੱਲੇ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਦਿਅਕ ਟੂਰ ਲਗਾਇਆ