ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਮੰਗਲ ਸਿੰਘ ਨੇ ਫਰੀਦਕੋਟ ਵਿਖੇ ਹੋਏ ਖੇਡ ਵਤਨ ਪੰਜਾਬ ਦੀਆ ਰਾਜ ਪੱਧਰੀ ਤਾਈਕਵਾਂਡੋ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸਾਈ) ਹੁਸ਼ਿਆਰਪੁਰ ਲਲਿਤਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਾਈ) ਧੀਰਜ ਵਿਸ਼ਿਸ਼ਟ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਜਗਜੀਤ ਸਿੰਘ ਨੇ ਵਿਦਿਆਰਥੀ ਮੰਗਲ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਨਾਰੂ ਨੰਗਲ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਪੰਜਾਬ ਸਰਕਾਰ ਵਿਦਿਆਰਥੀ ਨੂੰ 5,000 ਰੁਪਏ ਦਾ ਨਕਦ ਇਨਾਮ ਦੇਵੇਗੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਸ ਲਈ ਹਰ ਬੱਚੇ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ। ਮੰਗਲ ਸਿੰਘ ਦਾ ਸਕੂਲ ਪਹੁੰਚਣ ‘ਤੇ ਪਿ੍ੰਸੀਪਲ ਸ਼ੈਲੇਂਦਰ ਠਾਕੁਰ, ਸਮੂਹ ਸਟਾਫ਼ ਮੈਂਬਰਾਂ, ਐੱਸ.ਐੱਮ.ਸੀ ਕਮੇਟੀ ਮੈਂਬਰਾਂ ਅਤੇ ਖੇਡ ਇੰਚਾਰਜ ਸੁਰਜੀਤ ਸਿੰਘ ਨੇ ਸਵਾਗਤ ਕੀਤਾ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਮੰਗਲ ਸਿੰਘ ਨੂੰ ਸਕੂਲ ਦੀ ਤਰਫੋਂ ਨਗਦ ਇਨਾਮ ਵੀ ਦਿੱਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly