ਕਪੂਰਥਲਾ ( ਕੌੜਾ )-ਸ਼੍ਰੀ ਗੁਰੂ ਹਰਕਿ੍ਸ਼ਨ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿੱਚ ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ ਗਿਆ । ਇਸ ਦੋਰਾਨ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਕਪੂਰਥਲਾ ਵਿਖੇ ਲਿਜਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨਵੀਨ ਤਕਨੋਲੋਜੀ, ਖੇਤੀਬਾੜੀ, ਸਿਹਤ ਵਿਗਿਆਨ, ਊਰਜਾ, ਉਦਯੋਗ, ਮਨੁੱਖੀ ਵਿਕਾਸ ਅਤੇ ਸੱਭਿਅਤਾ, ਈਕੋਸਿਸਟਮ ਅਤੇ ਜੁਰਾਸਿਕ ਪਾਰਕ ਦੇਖਿਆ ਤੇ ਖੋਜ ਭਰਭੂਰ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਫਨ ਸਾਇੰਸ ਗੈਲਰੀ, ਸਪੇਸ ਐਂਡ ਏਵਿਏਸ਼ਨ ਗੈਲਰੀ, ਸਪੋਰਟਸ ਗੈਲਰੀ, ਐਨਰਜੀ ਪਾਰਕ, ਸਾਈਬਰ ਸਪੇਸ ਗੈਲਰੀ ਦਾ ਵੀ ਦੌਰਾ ਕੀਤਾ ਅਤੇ ਸੰਬੰਧਿਤ ਜਾਣਕਾਰੀਆਂ ਪਾ੍ਪਤ ਕੀਤੀਆਂ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ, ਇੰਜ: ਸ. ਸਵਰਨ ਸਿੰਘ ਪ੍ਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜ: ਹਰਨਿਆਮਤ ਕੌਰ ਅਤੇ ਪ੍ਸ਼ਾਸਕ ਇੰਜ: ਨਿਮਰਤਾ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਣ ਸਾਬਤ ਹੁੰਦੇ ਹਨ ਅਤੇ ਬੱਚਿਆਂ ਦੇ ਗਿਆਨ ਵਿੱਚ ਚੋਖਾ ਵਾਧਾ ਕਰਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly