ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਦੀ ਦੇਖ ਰੇਖ ਵਿਚ ਆਨਲਾਇਨ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨੇ ਯੋਗਾ ਦੇ ਵੱਖ-ਵੱਖ ਆਸਣ ਕੀਤੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਯੋਗਾ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ, ਸਾਡੇ ਦਿਮਾਗ ਨੂੰ ਵੀ ਤਰੋਤਾਜ਼ਾ ਰੱਖਣ ਵਿਚ ਵੱਡਾ ਰੋਲ ਨਿਭਾਉਂਦਾ ਹੈ । ਇਸ ਦੌਰਾਨ ਵਿਦਿਆਰਥੀਆਂ ਰੋਜਾਨਾ ਯੋਗ ਆਸਣ ਕਰਨ ਦਾ ਪ੍ਰਣ ਕੀਤਾ । ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮੈਡਮ ਨਰਿੰਦਰ ਪੱਤੜ, ਨੀਲਮ ਕਾਲੜਾ, ਅਨੀਤਾ ਸਹਿਗਲ, ਸ਼ਿੰਦਰਪਾਲ ਕੌਰ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੱਪੜਚਿੜੀ
Next article2 US-based major airlines disclose data breaches affecting pilots