ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜਨ 3) 2024-25 ਵਿੱਚ ਫਰੀਦਕੋਟ ਵਿਖੇ ਹੋਏ ਸਟੇਟ ਦਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਹੁਸ਼ਿਆਰਪੁਰ ਦੇ ਸੇਂਟ ਜੋਸਫ ਕਾਨਵੈਂਟ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਸ਼੍ਰੇਅਸ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਜਿਲੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਵੱਖ-ਵੱਖ ਜ਼ਿਲਿਆਂ ਨੂੰ ਤਾਇਕਵਾਂਡੋ ਫਾਈਟਾਂ ਵਿੱਚ ਹਰਾਇਆ। ਇਸ ਜਿੱਤ ਦੇ ਖਿਡਾਰੀ ਨੂੰ ਸਰਕਾਰ ਵੱਲੋਂ ਮੈਡਲ, ਸਰਟੀਫਿਕੇਟ ਅਤੇ ਨਗਦ ਇਨਾਮ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਰੇਸ ਕੁਮਾਰ ਨੇ ਅੰਮ੍ਰਿਤਸਰ ਵਿੱਚ ਹੋਈ 27ਵੀਂ ਪੰਜਾਬ ਸਟੇਟ ਸੀਨੀਅਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਜ਼ਿਲੇ ਦੀ ਧਾਕ ਜਮਾਂਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਸਟੇਟ ਤਾਇਕਵਾਂਡੋ ਸੈਕਟਰੀ ਜਸਪਾਲ ਸਿੰਘ ਦੁਆਰਾ ਦੱਸਿਆ ਗਿਆ ਇਹ ਖਿਡਾਰੀ 28 ਜਨਵਰੀ ਤੋਂ 14 ਫਰਵਰੀ 2025 ਵਿੱਚ ਉੱਤਰਾਖੰਡ ਵਿੱਚ ਹੋਣ ਜਾ ਰਹੀਆਂ 38ਵੀਂ ਨੈਸ਼ਨਲ ਗੇਮ ਦੀ ਸਲੈਕਸ਼ਨ ਲਈ ਟਰਾਇਲ ਵਿੱਚ ਭਾਗ ਲਵੇਗਾ। ਇਸ ਮੌਕੇ ਇਸ ਖਿਡਾਰੀ ਨੂੰ ਜ਼ਿਲਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ, ਸਕੂਲ ਪ੍ਰਿੰਸੀਪਲ ਸਿਸਟਰ ਸੁਧਾ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly