ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕੀਤੀ। ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਵੱਖ-ਵੱਖ ਤਰ੍ਹਾਂ ਦੇ ਮਨੋਰੰਜਕ ਖੇਡ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਸਫਲਤਾ ਦੀਆਂ ਸ਼ੁਭ ਕਾਮਨਾਵਾਂ ਭੇਟ ਕੀਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj