ਵਿਦਿਆਰਥੀਆਂ ਦਾ ਤਿੰਨ ਰੋਜਾਂ ਧਾਰਮਿਕ ਟੂਰ ਲਗਵਾਇਆ ਗਿਆ

ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਕ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਐਂਡ ਕੋਚਿੰਗ ਸੈਂਟਰ ਭੀਖੀ ਵੱਲੋਂ ਵਿਦਿਆਰਥੀਆਂ ਦਾ ਤਿੰਨ ਰੋਜਾਂ ਧਾਰਮਿਕ ਟੂਰ ਲਗਵਾਇਆ ਗਿਆ ਜਿਸ ਵਿੱਚ ਐੱਮ.ਡੀ. ਮੈਡਮ ਅਮਨਦੀਪ ਕੌਰ ਅਤੇ ਸੈਂਟਰ ਹੈੱਡ ਸਰ ਜਗਸੀਰ ਸਿੰਘ ਵੱਲੋਂ ਵਿਦਿਆਰਥੀਆ ਨੂੰ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ, ਸ੍ਰੀ ਮਹਿਤਆਣਾ ਸਾਹਿਬ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਗਏ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਬਾਗਾ ਬਾਡਰ ਦੀ ਪ੍ਰੇਡ ਦਿਖਾਈ ਗਈ ਅਤੇ ਜ਼ਿਲ੍ਹਿਆ ਵਾਲੇ ਬਾਗ ਦੇ ਸ਼ਹੀਦਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਹੋਰ ਬਹੁਤ ਸਾਰੇ ਧਾਰਮਿਕ ਸਥਾਨ ਦਿਖਾਏ ਗਏ ਇਸ ਟੂਰ ਵਿੱਚ ਸਰ ਅਮਰ ਸਿੰਘ, ਸਰ ਪ੍ਰਦੀਪ ਸਿੰਘ, ਮੈਡਮ ਸਿਮਰਜੀਤ ਕੌਰ, ਮੈਡਮ ਹਰਪ੍ਰੀਤ ਕੌਰ ਵੀ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਲਿਤ-ਪੱਛੜੇ ਵਰਗਾਂ ਦੇ ਹਿੱਤਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ ਆਪ ਸਰਕਾਰ : ਡਾ. ਅਵਤਾਰ ਸਿੰਘ ਕਰੀਮਪੁਰੀ
Next articleਸਿਆਣਿਆਂ ਦਾ ਸੱਚ- ਔਰਤ ਔਰਤ ਦੀ ਦੁਸ਼ਮਣ ਹੈ,,ਇਹ ਕਿੰਨਾ ਕੂ ਸੱਚ ਹੈ