ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਸਟੇਟ ਐਵਾਰਡੀ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੇ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੇ ਦੌਰਾਨ ਪਾਣੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ। ਉਹਨਾਂ ਨੇ ਵਿਸਥਾਰਪੂਰਵਕ ਦੱਸਦਿਆਂ ਹੋਇਆਂ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਪਾਣੀ ਤੋਂ ਬਿਨਾਂ ਸਾਡਾ ਜੀਵਨ ਅਸੰਭਵ ਹੈ , ਪਾਣੀ ਤੋਂ ਬਿਨਾਂ ਅਸੀਂ ਜਿਉਂਦੇ ਨਹੀਂ ਰਹਿ ਸਕਦੇ। ਇਸ ਲਈ ਸਾਨੂੰ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ , ਹੱਥ ਧੋਣ ਸਮੇਂ ਟੂਟੀ ਚਲਦੀ / ਖੁੱਲ੍ਹੀ ਨਹੀਂ ਛੱਡਣੀ ਚਾਹੀਦੀ , ਨਹਾਉਣ ਲਈ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਬਾਲਟੀ ਵਿੱਚ ਪਾਣੀ ਪਾ ਕੇ ਟੂਟੀ ਬੰਦ ਕਰਕੇ ਨਹਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ , ਪੀਣ ਵਾਲੇ ਪਾਣੀ ਨਾਲ ਗੱਡੀਆਂ – ਮੋਟਰਾਂ ਨੂੰ ਨਹੀਂ ਧੋਣਾ ਚਾਹੀਦਾ , ਪਾਣੀ ਦੀਆਂ ਟੈਂਕੀਆਂ ਨੂੰ ਸਾਫ – ਸੁਥਰਾ ਰੱਖਣਾ ਚਾਹੀਦਾ ਹੈ ਅਤੇ ਉਹਨਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਪਾਣੀ ਵਿਅਰਥ ਬਾਹਰ ਨਾ ਡਿੱਗਦਾ ਰਹੇ , ਪੀਣ ਵਾਲਾ ਪਾਣੀ ਕਿਆਰੀਆਂ ਜਾਂ ਖੇਤਾਂ ਵਿੱਚ ਨਹੀਂ ਛੱਡਣਾ ਚਾਹੀਦਾ , ਭਾਂਡੇ ਧੋਣ ਸਮੇਂ ਵੀ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ , ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਘਰ – ਸਮਾਜ ਦੇ ਸਹਿਯੋਗ ਨਾਲ਼ ਵਰਖਾ ਦੇ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ। ਮਾਸਟਰ ਸੰਜੀਵ ਧਰਮਾਣੀ ਨੇ ਸਮਝਾਇਆ ਕਿ ਸਾਡੇ ਦੁਆਰਾ ਕੀਤੀਆਂ ਇਹ ਛੋਟੀਆਂ – ਛੋਟੀਆਂ ਕੋਸ਼ਿਸ਼ਾਂ ਆਉਣ ਵਾਲੇ ਭਵਿੱਖ ਵਿੱਚ ਪਾਣੀ ਦੀ ਸੰਭਾਲ ਕਰਨ ਅਤੇ ਪਾਣੀ ਦੀ ਉਪਲੱਭਧਤਾ ਦੇ ਲਈ ਮਹੱਤਵਪੂਰਨ ਹੋ ਸਕਦੀਆਂ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਝਾਦਿਆਂ ਕਿਹਾ ਕਿ ਜੇਕਰ ਪਾਣੀ ਨੂੰ ਸੰਭਾਲ ਲਿਆ ਗਿਆ ਤਾਂ ਸਾਡਾ ਭਵਿੱਖ ਸੁਰੱਖਿਅਤ ਹੈ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



