ਜਾਗਰੂਕਤਾ ਰੈਲੀ ਕੱਢ ਕੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ
ਕਪੂਰਥਲਾ 28 ਮਾਰਚ ( ਕੌੜਾ ) -ਮਾਨਯੋਗ ਅਡੀਸ਼ਨਲ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਮਤੀ ਅਮਰਪ੍ਰੀਤ ਕੌਰ ਸੰਧੂ ਕਮ ਜਿਲ੍ਹਾ ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸਹਾਇਕ ਸਵੀਪ ਨੋਡਲ ਅਫਸਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਵੀਪ ਵਿਸ਼ੇਸ਼ ਕੈਂਪ ਦਾ ਆਯੋਜਨ ਸਵੀਪ ਟੀਮ ਮੈਂਬਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਸਭ ਤੋਂ ਵੱਡੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪਰਮਜੀਤ ਸਿੰਘ ਸਹਾਇਕ ਨੋਡਲ ਅਫਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਡਾ ਵੋਟ ਸਾਡਾ ਅਧਿਕਾਰ ਹੈ ਅਤੇ ਆਪਣੇ ਇਸ ਕੀਮਤੀ ਅਧਿਕਾਰ ਦੀ ਵਰਤੋ ਸਾਨੂੰ ਬਿਨਾਂ ਕਿਸੇ ਲਾਲਚ,ਡਰ ਜਾਂ ਕਿਸੇ ਹੋਰ ਕਾਰਨ ਤੋਂ ਨਿਰਪੱਖ ਹੋ ਕੇ ਕਰਨੀ ਚਾਹੀਦੀ ਹੈ।ਇਸ ਮੌਕੇ ਆਯੋਜਿਤ ਜਾਗਰੁਕਤਾ ਰੈਲੀ ਦੋਰਾਨ ਕਈ ਤਰ੍ਹਾਂ ਦੇ ਬੈਨਰ ਅਤੇ ਪੋਸਟਰ ਹੱਥਾਂ ਵਿੱਚ ਫੜ੍ਹ ਕੇ ਲੋਕਾਂ ਨੂੰ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਲੈਕਚਰਾਰ ਦਵਿੰਦਰ ਸਿੰਘ ਵਾਲੀਆ,ਪੰਕਜ ਧੀਰ,ਪ੍ਰਦੀਪ ਸੂਦ,ਜਗਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਿਦਆਰਥੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly