HOME ਸਬ ਸੈਂਟਰ ਕੌਲਗੜ੍ਹ ਦੇ ਅਧੀਨ ਪਿੰਡ ਸਲੱਮ ਚਣਕੋਆ ਵਿਖੇ ਐਂਟੀ ਮਲੇਰੀਆ ਮਹੀਨਾ...

ਸਬ ਸੈਂਟਰ ਕੌਲਗੜ੍ਹ ਦੇ ਅਧੀਨ ਪਿੰਡ ਸਲੱਮ ਚਣਕੋਆ ਵਿਖੇ ਐਂਟੀ ਮਲੇਰੀਆ ਮਹੀਨਾ ਮਨਾਇਆ

30
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ ਐੱਚ ਸੀ ਸੜੋਆ ਜੀ ਦੀ ਯੋਗ ਅਗਵਾਈ ਹੇਠ ਸਲੱਮ ਚਣਕੋਆ ਵਿਖੇ ਐਂਟੀ ਮਲੇਰੀਆ ਮਹੀਨਾ ਮਨਾਇਆ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਜੂਨ ਦਾ ਮਹੀਨਾ ਐਂਟੀ ਮਲੇਰੀਆ ਮੰਥ ਦੇ ਤੌਰ ਤੇ ਮਨਾਇਆ ਜਾਂਦਾ ਹੈ ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮਲੇਰੀਏ ਦੀ ਨਾ ਮੁਰਾਦ ਬਿਮਾਰੀ ਦੇ ਬਚਾਅ ਸਬੰਧੀ ਸਥਾਨਕ ਲੋਕਾਂ ਨੂੰ ਜਾਗਰੂਕ ਕਰਨਾ ਹੈ। ਮਲੇਰੀਏ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼  ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ ਮਲੇਰੀਏ ਦੇ ਬੁਖਾਰ ਦੇ ਲੱਛਣਾਂ ਬਾਰੇ ਦੱਸਿਆ ਇਸ ਵਿੱਚ ਠੰਡ ਅਤੇ ਕਾਂਬੇ ਨਾਲ ਬੁਖਾਰ ਹੋਣਾ, ਤੇਜ ਬੁਖਾਰ ਅਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਸਮੇਂ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਹੋ ਸਕਦੇ ਹਨ ਮਲੇਰੀਏ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਖੜੇ ਪਾਣੀ ਦੇ ਟੋਇਆ ਨੂੰ ਮਿੱਟੀ ਨਾਲ ਭਰ ਦਿਓ, ਛੱਪੜਾਂ ਵਿੱਚ ਪਾਣੀ ਤੇ ਕਾਲੇ ਤੇਲ ਦਾ ਛਿੜਕਾਉ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰਾ ਢਕਿਆ ਰਹੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ ਸਾਫ ਸਫਾਈ ਦਾ ਧਿਆਨ ਰੱਖੋ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਬੁਖਾਰ ਹੋਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿੱਚ ਜਾਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਖੂਨ ਦੀ ਜਾਂਚ ਜਰੂਰ ਕਰਾਓ ਮਲੇਰੀਆ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਇਸ ਮੌਕੇ ਜਸਵਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਨੇ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾ ਬਣਾਈਆਂ ਅਤੇ ਲੋਕਾਂ ਨੂੰ ਘਰ ਘਰ ਜਾ ਕੇ ਮਲੇਰੀਏ ਦੇ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ ਇਸ ਮੌਕੇ ਤੇ ਆਸ਼ਾ ਵਰਕਰ ਪਲਵੀ ,ਸੁਪਰਵਾਈਜਰ ਪੁਸ਼ਪਿੰਦਰ ਕੌਰਅਤੇ ਪੇਂਡੂ ਸਿਹਤ ਸਫਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਯੁੱਧ ਨਸ਼ਿਆਂ ਵਿਰੁੱਧ ਦੀ ਪੋਲ ਆਮ ਆਦਮੀ ਪਾਰਟੀ ਦੇ “ਬਲਾਕ ਪ੍ਰਧਾਨ,, ਨੇ ਹੀ ਖੋਲੀ :ਤੀਰਥ ਰਾਜਪੁਰਾ
Next articleਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ ਤਰੀਕ ਵਿੱਚ ਵਾਧਾ