ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਖਵਿੰਦਰ ਸਿੰਘ( ਸਟੇਟ ਐਵਾਰਡੀ ਪ੍ਰਸ਼ਾਸਨਿਕ ) ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰੇਲਵੇ ਮੰਡੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਉਨ੍ਹਾਂ ਸਕੂਲ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਬੰਧਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਮਿਡ ਡੇ ਮੀਲ ਸਕੀਮ ਦਾ ਨਿਰੀਖਣ ਕੀਤਾ। ਮਿਡ ਡੇ ਮੀਲ ਦਾ ਉਦੇਸ਼ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨਾ ਹੈ, ਜੋ ਉਨ੍ਹਾਂ ਦੀ ਸਿਹਤ ਅਤੇ ਵਿਦਿਅਕ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ। ਸ਼੍ਰੀ ਸਿੰਘ ਨੇ ਮਿਡ-ਡੇ-ਮੀਲ ਦੀ ਗੁਣਵੱਤਾ, ਖਾਣਾ ਪਕਾਉਣ ਦੀ ਪ੍ਰਕਿਰਿਆ, ਸਾਫ-ਸਫਾਈ ਅਤੇ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਭੋਜਨ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟ ਕੀਤੀ ਅਤੇ ਇਸ ਨੂੰ ਸ਼ਲਾਘਾਯੋਗ ਦੱਸਿਆ ਸ਼੍ਰੀ ਸਿੰਘ ਨੇ ਅਧਿਆਪਕਾਂ ਅਤੇ ਰਸੋਈ ਦੇ ਸਟਾਫ ਨਾਲ ਗੱਲਬਾਤ ਕਰਕੇ ਭੋਜਨ ਬਣਾਉਣ ਦੀ ਪ੍ਰਕਿਰਿਆ ਅਤੇ ਵਿਦਿਆਰਥੀਆਂ ਦੇ ਪੌਸ਼ਟਿਕ ਪੱਧਰ ਨੂੰ ਬਣਾਈ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਰਸੋਈ ਅਤੇ ਸਟੋਰ ਰੂਮਾਂ ਦਾ ਵੀ ਨਿਰੀਖਣ ਕੀਤਾ ਅਤੇ ਸਾਫ਼-ਸਫ਼ਾਈ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।ਨਿਰੀਖਣ ਦੌਰਾਨ ਉਨ੍ਹਾਂ ਨੇ ਕਲਾਸ ਰੂਮਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਸਥਿਤੀ ਦਾ ਜਾਇਜ਼ਾ ਲਿਆ।ਉਹਨਾਂ ਵਲੋਂ ਅਧਿਆਪਕਾਂ ਨੂੰ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਲਈ ਨਿਵੇਕਲੇ ਤਰੀਕੇ ਅਪਨਾਉਣ ਦੀ ਹਦਾਇਤ ਕੀਤੀ ਗਈ। ਅੰਤ ਵਿੱਚ ਉਨ੍ਹਾਂ ਸਕੂਲ ਪ੍ਰਸ਼ਾਸਨ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਪਰਾਲੇ ਕਰਨ ਲਈ ਪ੍ਰੇਰਿਆ।ਇਹ ਨਿਰੀਖਣ ਸਕੀਮਾਂ ਪ੍ਰਤੀ ਸਿੱਖਿਆ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਪੌਸ਼ਟਿਕ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ ,ਫ਼ੂਡ ਸਪਲਾਈ ਇੰਸਪੈਕਟਰ ਕੁਲਜੀਤ ਸਿੰਘ,ਸਕੂਲ ਸਟਾਫ ਆਰਤੀ ਰਾਣਾ ਸੀ.ਐਚ.ਟੀ., ਬੰਧਨਾ ਰਾਣੀ, ਨਿਧੀ ਅੰਸਲ, ਪੂਨਮ ਘਈ, ਰਜਿੰਦਰ ਕੌਰ, ਵੰਦਨਾ ਰਾਣੀ , ਮੋਨਿਕਾ ਰੋਹੇਲਾ, ਰੁਪਿੰਦਰ ਕੌਰ, ਰੋਜ਼ੀ, ਤਜਿੰਦਰ ਕੌਰ ਐਸੋਸੀਏਟ ਪ੍ਰੀ ਪ੍ਰਾਇਮਰੀ ਟੀਚਰ, ਕਿਰਤੀ ਸੰਗੀਤ ਅਧਿਆਪਕ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly