HOME ਸਬ ਡਵੀਜਨ ਸੰਗਤ ਵਿੱਚ ਬਜਟ ਦੀਆਂ ਕਾਪੀਆਂ ਸਾੜਕੇ ਠੇਕਾ ਮੁਲਾਜ਼ਮ ਨੇ ਕੀਤਾ...

ਸਬ ਡਵੀਜਨ ਸੰਗਤ ਵਿੱਚ ਬਜਟ ਦੀਆਂ ਕਾਪੀਆਂ ਸਾੜਕੇ ਠੇਕਾ ਮੁਲਾਜ਼ਮ ਨੇ ਕੀਤਾ ਵਿਰੋਧ ਪ੍ਰਦਰਸ਼ਨ 

2
 ਬਠਿੰਡਾ   (ਸਮਾਜ ਵੀਕਲੀ)   (ਬਲਜੀਤ ਸਿੰਘ ਕੁਲਾਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਸਾਬਰ ਡਿਵੀਜ਼ਨ ਸੰਗਤ ਵਿੱਚ ਬਜਟ ਦੀਆਂ ਕਾਪੀਆਂ ਸਾੜਕੇ ਸਬ ਡਿਵੀਜ਼ਨ ਸੰਗਤ ਪ੍ਰਧਾਨ ਸ਼ਿਵਰਾਜ ਸਿੰਘ ਸਕੱਤਰ ਦਿਨੇਸ਼ ਕੁਮਾਰ ਸਾਹਿਲ ਬਾਂਸਲ ਤੇ ਹਰਦੀਪ ਸਿੰਘ  ਫੁੱਲੋ ਮਿੱਠੀ ਤੇ ਗੁਰਪ੍ਰੀਤ ਸਿੰਘ ਆਗੂਆਂ ਵੱਲੋਂ ਕਿਹਾ ਗਿਆ ਕਿ ਅਸੀਂ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਤੈਨਾਤ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਪੰਜਾਬ ਦੇ ਵਿਧਾਇਕਾਂ ਰਾਹੀਂ ਮੰਗ ਪੱਤਰ ਭੇਜਕੇ ਮੰਗ ਕੀਤੀ ਗਈ ਸੀ ਕਿ ਸਾਡੀਆਂ ਜਿਹੜੀਆਂ ਮੰਗਾਂ ਪਿਛਲੇ ਲੰਬੇ ਅਰਸੇ ਤੋਂ ਲਮਕ ਰਹੀਆਂ ਹਨ ਉਨ੍ਹਾਂ ਦਾ ਇਸ ਵਿਧਾਨ ਸਭਾ ਇਜਲਾਸ ਵਿੱਚ ਹੱਲ ਕਰਕੇ ਚੋਣਾਂ ਸਮੇਂ ਸਾਡੇ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਇਨ੍ਹਾਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਵਲੋਂ ਕਿਹਾ ਗਿਆ ਕਿ ਸਾਰੇ ਆਊਟਸੋਰਸ ਇਨਲਿਸਟਮੈਂਟ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ, ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦਰਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਅਸੂਲ ਅਤੇ ਅਦਾਲਤੀ ਫੈਸਲਾ ਅਤੇ ਹੋਰ ਮੰਗਾਂ ਜਿਨ੍ਹਾਂ ਦਾ ਚੋਣਾ ਸਮੇਂ ਵਾਅਦਾ ਕੀਤਾ ਸੀ ਉਨ੍ਹਾਂ ਨੂੰ ਇਸ ਵਿਧਾਨ ਸਭਾ ਇਜਲਾਸ ਵਿੱਚ ਪ੍ਰਵਾਨ ਕੀਤਾ ਜਾਵੇ।ਪਰ ਬਹੁਤ ਹੀ ਅਫਸੋਸ ਨਾਕ ਹਾਲਤ ਇਹ ਹੈ ਕਿ ਮੰਗ ਪੱਤਰ ਭੇਜਣ ਸਮੇਂ ਜਿਨ੍ਹਾਂ ਵਿਧਾਇਕਾਂ ਨੇ ਇਨ੍ਹਾਂ ਮੰਗਾਂ ਨੂੰ ਵਿਧਾਨ ਸਭਾ ਵਿੱਚ ਰੱਖਣ ਅਤੇ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ 117 ਵਿਧਾਇਕਾਂ ਵਲੋਂ ਸਾਡੀਆਂ ਇਨ੍ਹਾਂ ਮੰਗਾਂ ਦਾ ਹੱਲ ਕਰਨ ਦੀ ਗੱਲ ਤਾਂ ਦੂਰ ਦੀ ਰਹੀ ਇਨ੍ਹਾਂ ਉੱਪਰ ਵਿਚਾਰ ਚਰਚਾ ਕਰਨ ਲਈ ਆਪਣੀ ਜ਼ਬਾਨ ਤੱਕ ਵੀ ਖੋਹਲਣ ਦੀ ਲੋੜ ਨਹੀਂ ਸਮਝੀ। ਜਿਸ ਇਕ ਔਰਤ ਵਿਧਾਇਕ ਵਲੋਂ ਇਨ੍ਹਾਂ ਮੰਗਾਂ ਦੇ ਹੱਲ ਦੀ ਗੱਲ ਕੀਤੀ ਗਈ ਉਸ ਵਲੋਂ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ ਦੀ ਮੰਗ ਪੇਸ਼ ਕਰਨ ਤੋਂ ਪਹਿਲਾਂ ਹੀ ਨਾ ਮਨਜ਼ੂਰ ਕੀਤੀ ਗਈ। ਵਿਰੋਧੀ ਧਿਰਾਂ ਦੀ ਚੁੱਪ ਨੇ ਇਸ ਅਸਲੀਅਤ ਨੂੰ ਜੱਗ ਜ਼ਾਹਰ ਕੀਤਾ ਹੈ ਕਿ ਕਹਿਣ ਨੂੰ ਭਾਵੇਂ ਇਹ ਸਭ ਵਖਰੇ ਵਖਰੇ ਹਨ ਪਰ ਅਸਲ ਵਿੱਚ ਇਹ ਸਭ ਲੁਟੇਰੇ ਕਾਰਪੋਰੇਟ ਘਰਾਣਿਆਂ ਦੇ ਸੇਵਕ ਹਨ। ਜ਼ੋ ਤਨਖਾਹ ਵਾਧੇ ਦੀ ਮੰਗ ਵਿਧਾਇਕਾ ਵਲੋਂ ਰੱਖੀ ਵੀ ਗਈ ਉਸ ਨੂੰ ਵੀ ਸਪੀਕਰ ਵਲੋਂ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਦੇ ਖਾਤੇ ਵਿੱਚ ਪਾਕੇ ਚਰਚਾ ਦੀ ਲੋੜ ਵੀ ਨਹੀਂ ਸਮਝੀ। ਉਸ ਵਿੱਤ ਮੰਤਰੀ ਵੱਲ ਤਿਲਕਾ ਦਿਤੀ ਗਈ ਜਿਸ ਨੂੰ ਵਿੱਤ ਮੰਤਰੀ ਸਾਹਿਬ ਪਿਛਲੇ ਚਾਰ ਸਾਲਾਂ ਤੋਂ ਝੂਠੇ ਲਾਰਿਆਂ ਨਾਲ ਧੋਖੇ ਦੀਆਂ ਸਾਜ਼ਿਸ਼ਾਂ ਰਾਹੀਂ ਲਮਕਾ ਕੇ ਡੰਗ ਟਪਾਈ ਕਰਦੇ ਆ ਰਹੇ ਸਨ।ਇਸ ਸਮੇਂ ਜਿਨ੍ਹਾਂ ਵਲੋਂ ਵਿਧਾਨ ਸਭਾ ਦੀ ਇਸ ਜ਼ਿੰਮੇਵਾਰੀ ਨੂੰ ਵਿਭਾਗੀ ਅਧਿਕਾਰੀਆਂ ਵੱਲ ਧੱਕ ਕੇ ਆਪਣੇ ਆਪ ਨੂੰ ਮੁਲਾਜ਼ਮ ਰੋਹ ਤੋਂ ਮੁਕਤ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਵਿਸ਼ਾਲ ਏਕਤਾ ਨੂੰ ਵਿਭਾਗਾਂ ਵਿੱਚ ਵੰਡਣ ਦਾ ਧੋਖਾ ਕੀਤਾ ਹੈ। ਜਿਨ੍ਹਾਂ ਵਲੋਂ ਪਿਛਲੇ ਚਾਰ ਸਾਲਾਂ ਵਿੱਚ ਮੋਰਚੇ ਨਾਲ ਗੱਲਬਾਤ ਤੋਂ ਗ਼ੁਰੇਜ਼ ਕਰਕੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੂੰ ਬਿਨਾਂ ਮੰਗੇ ਮੀਟਿੰਗ ਦੇਕੇ ਇਸ ਵਿਸ਼ਾਲ ਏਕਤਾ ਨੂੰ ਖਿੰਡਾਉਣ ਲਈ ਪੂਰਾ ਤਾਣ ਲਾਇਆ ਹੈ ਜਿਸ ਨੂੰ ਮੋਰਚੇ ਦੀ ਸੂਝਵਾਨ ਲੀਡਰਸ਼ਿਪ ਵਲੋਂ ਠੁਕਰਾ ਕੇ ਆਪਣੀ ਏਕਤਾ ਦੀ ਰਾਖੀ ਕੀਤੀ ਹੈ।ਮੌਜੂਦਾ ਸਰਕਾਰ ਵਲੋਂ ਆਪਣੇ ਆਖ਼ਰੀ ਬਜਟ ਸੈਸ਼ਨ ਵਿੱਚ ਠੇਕਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਅਤੇ ਭੇਜੀ ਗਈ ਅਪੀਲ ਨੂੰ ਠੁਕਰਾ ਕੇ ਪੰਜਾਬ ਸਰਕਾਰ ਵੱਲੋਂ ਆਪਣੀ ਮੁਲਾਜ਼ਮ ਵਿਰੋਧੀ ਖਸਲਤ ਦਾ ਨੰਗਾ ਚਿੱਟਾ ਪ੍ਰਗਟਾਵਾ ਕੀਤਾ ਹੈ।ਇਸ ਹਾਲਤ ਵਿੱਚ ਮੁਲਾਜ਼ਮਾਂ ਕੋਲ ਆਪਣੀਆਂ ਮੰਗਾਂ ਦੇ ਹੱਲ ਦਾ  ਇਕੋ ਇਕ ਸੰਘਰਸ਼ ਦਾ ਰਾਹ ਬਾਕੀ ਹੈ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੈ। ਆਗੂਆਂ ਵਲੋਂ ਆਪਣੇ ਸੰਘਰਸ਼ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਕਿ ਅੱਜ ਠੇਕਾ ਮੁਲਾਜ਼ਮ 13  ਮਾਰਚ ਨੂੰ ਇਕੱਠ ਕਰਕੇ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਕੇ ਆਪਣੇ ਗੁਸੇ ਦਾ ਜ਼ੋਰਦਾਰ ਪ੍ਰਗਟਾਵਾ ਕਰਕੇ ਅਗਲੇ ਤਿਖੇ ਸੰਘਰਸ਼ ਦੀਆਂ ਤਿਆਰੀਆਂ ਤੇਜ ਕਰਨਗੇ।23 ਮਾਰਚ ਵਾਲੇ ਦਿਨ ਆਪਣੇ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਕੇ ਕਾਰਪੋਰੇਟ ਲੁੱਟ ਵਿਰੁੱਧ ਪਹਿਲਾਂ ਤੋਂ ਜਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਕੀਤਾ ਜਾਵੇਗਾ।22 ਮਾਰਚ ਤੋਂ ਦਿੜ੍ਹਬਾ ਹਲਕੇ ਵਿੱਚ ਝੰਡਾ ਮਾਰਚ ਕਰਕੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣੀ ਸਬ ਕਮੇਟੀ ਅਤੇ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜ੍ਹਬਾ ਵਿਚ 5 ਅਪ੍ਰੈਲ ਤੱਕ ਵੱਡੇ ਇਕੱਠ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਸਮੇਤ ਸਬ ਕਮੇਟੀ ਦੇ ਪਿਛਲੇ ਚਾਰ ਸਾਲਾਂ ਦੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਝੂਠ, ਧੋਖੇ ਅਤੇ ਪਾਟਕ ਪਾਊ ਦੰਭੀ ਵਿਹਾਰ ਦਾ ਲੋਕ ਸੱਥ ਵਿਚ ਉਧੇੜ ਕਰਕੇ ਭਵਿੱਖ ਦੇ ਵਿਸ਼ਾਲ ਏਕਤਾ ਵਾਲੇ ਸਾਂਝੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾਣਗੀਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਅਮਰੀਕਾ ਅਤੇ ਇਜ਼ਰਾਇਲ ਵੱਲੋਂ ਇਰਾਨ ਉੱਤੇ ਮਜ਼ਾਈਲੀ ਹਮਲੇ ਖਿਲਾਫ ਕਨਵੈਂਨਸ਼ਨ ਅਤੇ ਰੋਹ ਭਰਪੂਰ ਮੁਜ਼ਾਹਰਾ।
Next articleਪਿੰਡ ਬਛੌੜੀ ‘ਚ ਬੱਲ ਪਰਿਵਾਰ ਤੇ ਸਮੂਹ ਨਗਰ ਪੰਚਾਇਤ ਤੇ ਸਹਿਯੋਗ ਨਾਲ ਵਿਸ਼ਾਲ ਮੈਗਾ ਚੈੱਕਅਪ ਕੈੰਪ ਲਗਾਇਆ