ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਪੁਲਿਸ ਚੌਂਕੀ ਅੱਪਰਾ ਦਾ ਬਤੌਰ ਇੰਚਾਰਜ ਚਾਰਜ ਸੰਭਾਲ ਲਿਆ ਹੈ | ਉਹ ਜਲੰਧਰ (ਸ਼ਹਿਰੀ) ਤੋਂ ਬਦਲ ਕੇ ਅੱਪਰਾ ਆਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਪਵਿੱਤਰ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਕਿਹਾ ਕਿ ਉਹ ਲੋਕਾਂ ਦੇ ਸਹਿਯੋਗ ਨਾਲ ਇਲਾਕੇ ‘ਚ ਅਮਨ, ਸਾਂਤੀ ਤੇ ਭਾਈਚਾਰਕ ਏਕਤਾ ਨੂੰ ਬਣਾਈ ਰੱਖਣ ਨੂੰ ਤਰਜ਼ੀਹ ਦੇਣਗੇ | ਉਨਾਂ ਨਸ਼ਾ ਸਮੱਗਲਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਯੁਵਾ ਪੀੜੀ ਨੂੰ ਖਤਮ ਕਰਨ ਵਾਲੇ ਕੰਮ ਕਰਨੇ ਛੱਡ ਦੇਣ ਨਹੀਂ ਤਾਂ ਉਹ ਦੀ ਜਗਾ ਸਲਾਖਾਂ ਦੇ ਪਿੱਛੇ ਹੋਵੇਗੀ | ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਸਮੱਗਲਾਂ ਨੂੰ ਫੜਨ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ, ਉਨਾਂ ਦਾ ਨਾਂ ਤੇ ਪਤਾ ਗੁਪਤ ਰੱਕਿਆ ਜਾਵੇਗਾ ਤੇ ਜੇਕਰ ਉਨਾਂ ਨੂੰ ਕੋਈ ਵੀ ਦਿੱਕਤ ਤੇ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਬੇਝਿਜਕ ਪੁਲਿਸ ਪ੍ਰਸ਼ਾਸ਼ਨ ਨੂੰ ਦੱਸ ਸਕਦੇ ਹਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj