ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਪੁਲਿਸ ਚੌਂਕੀ ਅੱਪਰਾ ਦਾ ਅਹੁਦਾ ਸੰਭਾਲਣ ਮੌਕੇ ਸਬ ਇੰਸਪੈਕਟਰ ਸਾਹਿਬ ਮੀਤ ਸਿੰਘ ਨੂੰ ਇਲਾਕੇ ਦੇ ਮੋਹਤਬਰਾਂ ਤੇ ਪਤਵੰਤੇ ਸੱਜਣਾਂ ਵਲੋਂ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਬ ਇੰਸਪੈਕਟਰ ਸਾਹਿਬ ਮੀਤ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਅੱਪਰਾ ਇਲਾਕੇ ‘ਚ ਨਸ਼ਾ ਤਸਕਰਾਂ ਨੂੰ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ | ਇਸ ਮੌਕੇ ਉਨਾਂ ਇਲਾਕੇ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੂਨੀ ਚਾਈਨਾ ਡੋਰ ਦੀ ਵਿਕਰੀ ਨਾ ਕਰਨ ਨਹੀਂ ਤਾਂ ਉਨਾਂ ਦੇ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨਾਂ ਇਲਾਕੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਕਾਰਣ ਬਜ਼ਾਰਾਂ ‘ਚ ਗੇੜੀਆਂ ਨਾ ਮਾਰਨ ਤੇ ਬਿਨਾਂ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਖਿਲਾਫ਼ ਪੁਲਿਸ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਨਾਕੇ ਲਗਾ ਕੇ ਸਖਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਵਿਨੋਦ ਭਾਰਦਵਾਜ ਮੋਂਰੋਂ, ਵਿੱਕੀ ਢੀਂਡਸਾ (ਯੂ.ਕੇ), ਗੁਰਮੱਖ ਢੀਂਡਸਾ, ਬੂਟਾ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਏ. ਐੱਸ. ਆਈ, ਤਾਰੀ ਢੀਂਡਸਾ, ਹਰਕੇਸ਼ ਕੁਮਾਰ ਤੇ ਸਰਬਜੀਤ ਸਿੰਘ ਸੱਬਾ (ਪੰਜਾਬ ਹੋਮਗਾਰਡ) ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj