ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਈਟੀਟੀ ਭਾਗ ਦੂਜਾ ਦੀ ਪ੍ਰੀਖਿਆ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਨ ਜਸ਼ਨਪ੍ਰੀਤ ਕੌਰ ਪੁੱਤਰੀ ਸਰਦਾਰ ਕੁਲਦੀਪ ਸਿੰਘ ਸ੍ਰੀਮਤੀ ਗੁਰਮੀਤ ਕੌਰ ਨੇ 950 ਵਿੱਚੋਂ 844 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਐਸ.ਪੀ. ਸਿੰਘ ਨੇ ਦੱਸਿਆ ਕਿ 833 ਅੰਕ ਪ੍ਰਾਪਤ ਕਰਕੇ ਨਿਧੀ ਗੁਪਤਾ ਦੂਜੇ ਸਥਾਨ ਤੇ ਰਹੀ ਅਤੇ ਤੀਜਾ ਸਥਾਨ ਸਾਂਝੇ ਰੂਪ ਵਿੱਚ ਜੋਤੀ ਅਸੀਜਾ ਅਤੇ ਪੁਸ਼ਪਿੰਦਰ ਨੇ 826 ਅੰਕ ਪ੍ਰਾਪਤ ਕਰਕੇ ਹਾਸਿਲ ਕੀਤਾ। ਇਹ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੇ ਚੇਅਰਮੈਨ ਸੌਦਾਗਰ ਸਿੰਘ ਚਹਿਲ, ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ ਚਹਿਲ, ਕਾਲਜ ਦੇ ਪ੍ਰਿੰਸੀਪਲ ਡਾਕਟਰ ਰਜਨੀਸ਼ ਕਾਮਰਾ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਅਧਿਆਪਕਾ ਸਿਮਰਜੀਤ ਕੌਰ,ਰਜਿੰਦਰ ਕੌਰ, ਰਾਣੀ ਕੌਰ, ਮਿਸ ਸੀਮਾ,ਮਨਦੀਪ ਕੌਰ ਅਤੇ ਰਾਕੇਸ਼ ਸਿੰਗਲਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।



