ਕਿਹਾ – ਮਾਨ ਸਰਕਾਰ ਨੇ ਪੰਜਾਬ ਤੇ ਚੜ੍ਹਾ ਦਿੱਤਾ ਹੈ 4.47 ਲੱਖ ਕਰੋੜ ਰੁਪਏ ਦਾ ਕਰਜ਼ਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਸੂਬੇ ਵਿੱਚ ਅਗਲੀ ਵਾਰ ਅਜਿਹੀ ਸਰਕਾਰ ਬਣੇ, ਜੋ ਆਪਣੇ ਨਿੱਜੀ ਫਾਇਦੇ ਤੋਂ ਉੱਪਰ ਉਠ ਕੇ ਪੰਜਾਬ ਦੇ ਬਾਰੇ ਸੋਚੇ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਦੇ ਘਰ ਵਿਸ਼ੇਸ਼ ਮੁਲਾਕਾਤ ਲਈ ਪਹੁੰਚੇ ਐਮਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਸਾਹਮਣੇ ਕਈ ਗੰਭੀਰ ਚੁਨੌਤੀਆਂ ਹਨ। ਆਪ ਸਰਕਾਰ ਨੇ ਪੰਜਾਬ ਤੇ 4.47 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ। ਸਰਕਾਰ ਨੂੰ ਪਿਛਲੇ ਕਰਜ਼ੇ ਦਾ ਵਿਆਜ਼ ਚੁਕਾਉਣ ਲਈ ਵੀ ਕਰਜ਼ਾ ਹੀ ਲੈਣਾ ਪੈਂਦਾ ਹੈ। ਸੂਬੇ ਦੇ 84 ਫੀਸਦੀ ਕਿਸਾਨਾਂ ਕੋਲ ਢਾਈ ਤੋਂ ਤਿੰਨ ਏਕੜ ਜ਼ਮੀਨ ਹੀ ਬਚੀ ਹੈ। 1980 ਤੋਂ ਹੁਣ ਤੱਕ ਧਰਤੀ ਦਾ ਭੂਜਲ ਪੱਧਰ 20 ਮੀਟਰ ਤੱਕ ਹੇਠਾਂ ਡਿੱਗ ਚੁੱਕਾ ਹੈ। ਆਇਲੈਟਸ ਦਾ ਕੰਮ ਵੀ ਬੰਦ ਹੋ ਗਿਆ ਹੈ, ਕਿਓੰਕਿ ਕਈ ਦੇਸ਼ਾਂ ਨੇ ਨਿਯਮ ਐਨੇ ਸਖ਼ਤ ਕਰ ਦਿੱਤੇ ਹਨ ਕਿ ਓਥੇ ਜਾਣਾ ਅਤੇ ਸਰਵਾਈਵ ਕਰਨਾ ਮੁਸ਼ਕਿਲ ਹੋ ਗਿਆ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਪਾਕਿਸਤਾਨ ਦੀ ਦਖਲਅੰਦਾਜ਼ੀ ਸੀਮਾ ਪਾਰ ਤੋਂ ਆਉਣ ਵਾਲੇ ਡਰੋਨ ਅਤੇ ਲਗਾਤਾਰ ਵਧ ਰਿਹਾ ਨਸ਼ਾ ਪੰਜਾਬ ਲਈ ਵੱਡੀਆਂ ਚੁਨੌਤੀਆਂ ਹਨ। ਇਸ ਕਰਕੇ ਪੰਜਾਬ ਨੂੰ ਇਸ ਵੇਲੇ ਅਜਿਹੀ ਸਰਕਾਰ ਦੀ ਲੋੜ ਹੈ, ਜਿਸਦੇ ਸਾਹਮਣੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹਾਂ ਤੇ ਲਿਆਉਣਾ ਮੁੱਖ ਏਜੰਡਾ ਹੋਵੇ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਪੰਜਾਬ ਵਿੱਚ ਕੋਈ ਨਵੀਂ ਇੰਡਸਟਰੀ ਨਹੀਂ ਲੱਗੀ। ਜਦਕਿ ਗੁਜਰਾਤ, ਮਹਾਂਰਾਸ਼ਟਰ ਤੇ ਕਰਨਾਟਕ ਵਰਗੇ ਰਾਜਾਂ ਵਿੱਚ ਇੰਡਸਟਰੀ ਲਗਾਤਾਰ ਵਧ ਰਹੀ ਹੈ। ਪੰਜਾਬ ਵਿੱਚ ਅਜਿਹੀ ਸੂਝਵਾਨ ਸਰਕਾਰ ਆਉਣੀ ਚਾਹੀਦੀ ਹੈ, ਜੋ 60 ਮਹੀਨਿਆਂ ਵਿੱਚ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਲੈ ਆਵੇ। ਮਨੀਸ਼ ਤਿਵਾੜੀ ਨੇ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਜੇਕਰ ਉਹਨਾਂ ਦੀ ਸੋਚ ਵਿਕਾਸਪੱਖੀ ਨਹੀਂ ਹੈ ਤਾਂ ਸਰਕਾਰ ਬਦਲਣ ਦਾ ਕੋਈ ਲਾਭ ਨਹੀਂ ਹੈ। ਪੰਜਾਬ ਨੂੰ ਕਾਂਗਰਸ ਦੀ ਮਜ਼ਬੂਤ ਸਰਕਾਰ ਦੀ ਲੋੜ ਹੈ ਤਾਂ ਜੋ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



