HOME ਸੁੱਧਾ ਮਾਜਰਾ ਤੋਂ ਚਾਹਲ ਕਾਠਗੜ੍ਹ ਰੋਡ ਤੱਕ ਨਵੀਂ ਸੜਕ ਦੇ ਨਿਰਮਾਣ ਲਈ...

ਸੁੱਧਾ ਮਾਜਰਾ ਤੋਂ ਚਾਹਲ ਕਾਠਗੜ੍ਹ ਰੋਡ ਤੱਕ ਨਵੀਂ ਸੜਕ ਦੇ ਨਿਰਮਾਣ ਲਈ 4 ਕਰੋੜ ਰੁਪਏ ਮਨਜ਼ੂਰ, ਕੰਮ ਜੰਗੀ ਪੱਧਰ ‘ਤੇ ਜਾਰੀ : ਚੇਅਰਮੈਨ ਸਤਨਾਮ ਜਲਾਲਪੁਰ

10
ਚੇਅਰਮੈਨ ਸਤਨਾਮ ਜਲਾਲਪੁਰ
ਨਵਾਂਸ਼ਹਿਰ   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਦੇ ਵਿਕਾਸ ਲਈ ਇੱਕ ਵੱਡਾ ਅਤੇ ਇਤਿਹਾਸਕ ਉਪਰਾਲਾ ਕਰਦਿਆਂ ਸੁੱਧਾ ਮਾਜਰਾ ਤੋਂ ਲੈ ਕੇ ਚਾਹਲ ਕਾਠਗੜ੍ਹ ਰੋਡ ਤੱਕ ਨਵੀਂ ਸੜਕ ਦੇ ਨਿਰਮਾਣ ਵਾਸਤੇ 4.00 ਕਰੋੜ (ਚਾਰ ਕਰੋੜ) ਰੁਪਏ ਦੀ ਭਾਰੀ ਲਾਗਤ ਵਾਲਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਇਸ ਅਹਿਮ ਪ੍ਰੋਜੈਕਟ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ‘ਨਵੇਂ ਰਸਤਿਆਂ ਨਾਲ, ਵਧੇਗਾ ਵਿਕਾਸ’ ਦੇ ਨਾਅਰੇ ਤਹਿਤ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਹ ਨਵੀਂ ਸੜਕ ਬਣਨ ਨਾਲ ਪੂਰੇ ਇਲਾਕੇ ਦੀ ਨੁਹਾਰ ਬਦਲ ਜਾਵੇਗੀ। ਚੇਅਰਮੈਨ ਸਤਨਾਮ ਜਲਾਲਪੁਰ ਨੇ ਇਸ ਇਤਿਹਾਸਕ ਪ੍ਰੋਜੈਕਟ ਦੇ ਫ਼ਾਇਦਿਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਸੁੱਧਾ ਮਾਜਰਾ ਤੋਂ ਚਾਹਲ ਕਾਠਗੜ੍ਹ ਰੋਡ ਤੱਕ ਇਸ ਪੂਰੀ ਨਵੀਂ ਸੜਕ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੀ ਆਵਾਜਾਈ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਤੇਜ਼, ਸੁਖਾਲੀ ਅਤੇ ਸੁਰੱਖਿਅਤ ਹੋ ਜਾਵੇਗੀ, ਜਿਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੋਵਾਂ ਦੀ ਵੱਡੀ ਬਚਤ ਹੋਵੇਗੀ। ਉਨ੍ਹਾਂ ਆਖਿਆ ਕਿ ਟੁੱਟੀਆਂ ਸੜਕਾਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਹੈ। ਇਸ ਸੜਕ ਦੇ ਬਣਨ ਨਾਲ ਜਿੱਥੇ ਵਪਾਰ ਅਤੇ ਸਥਾਨਕ ਕਾਰੋਬਾਰ ਨੂੰ ਹੁਲਾਰਾ ਮਿਲੇਗਾ, ਉੱਥੇ ਹੀ ਪੂਰੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਇੱਕ ਨਵੀਂ ਉਡਾਣ ਮਿਲੇਗੀ, ਜਿਸ ਲਈ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੱਚੀ ਤੇ ਸਾਫ਼ ਨੀਅਤ ਨਾਲ ਸੀ.ਐਮ. ਮਾਨ ਨੇ ਕੀਤਾ ਕਮਾਲ, ਵਿਰੋਧੀਆਂ ਕੋਲ ਬਿਆਨਬਾਜ਼ੀ ਤੋਂ ਇਲਾਵਾ ਕੁਝ ਨਹੀਂ ਬਚਿਆ: ਬ੍ਰਿਗੇਡੀਅਰ ਰਾਜ ਕੁਮਾਰ
Next articleSAMAJ WEEKLY = 12/06/2026