ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਅਜੇ ਕੁਮਾਰ ਮੰਗੂਪੁਰ ਵਲੋਂ ਸੁੱਧਾਮਾਜਰਾ ਜੋਨ ਤੋਂ ਵੀ ਉਮੀਦਵਾਰ ਦਾ ਐਲਾਨ ਕਰਦੇ ਹੋਏ ਇੱਕ ਚੰਗੇ ਪੜ੍ਹੇ ਲਿਖੇ ਤੇ ਸੂਝਵਾਨ ਨੌਜਵਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸੁੱਧਾਮਾਜਰਾ ਜੋਨ ਤੋਂ ਐਲਾਨੇ ਗਏ ਉਮੀਦਵਾਰ ਨਾਨਕ ਸਿੰਘ ਜੰਡੀ ਨੇ ਬੀਟੈਕ, ਐਮਬੀਏ ਅਤੇ ਐਲਐਲਬੀ ਦੀ ਉਚੇਰੀ ਸਿੱਖਿਆ ਹਾਸਿਲ ਕੀਤੀ ਹੋਈ ਹੈ ਤੇ 34 ਸਾਲ ਦੇ ਇਹ ਨੋਜਵਾਨ ਉਮੀਦਵਾਰ ਸਵ. ਰਾਮਪਾਲ ਬਾਂਠ ਦੇ ਸਪੁੱਤਰ ਅਤੇ ਕਾਠਗੜ੍ਹ ਇਲਾਕੇ ਦੀ ਨਾਮਵਰ ਸ਼ਖਸ਼ੀਅਤ ਸਵ :ਚੌਧਰੀ ਕਿਸ਼ਨ ਚੰਦ ਬਾਂਠ ਦੇ ਪੋਤਰੇ ਹਨ। ਇਸ ਨੋਜਵਾਨ ਉਮੀਦਵਾਰ ਦੀ ਸੁੱਧਾ ਮਾਜਰਾ ਜੋਨ ਵਿੱਚ ਪੈਂਦੇ ਵੱਖ ਵੱਖ ਪਿੰਡਾਂ ਵਿਚ ਕਾਫੀ ਵਾਕਫੀਅਤ ਹੈ ਅਤੇ ਇਹ ਉਮੀਦਵਾਰ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



