HOME ਸ਼ੂਗਰਫੈੱਡ ਦੇ ਐਮ.ਡੀ. ਡਾ. ਸੇਨੂ ਦੁੱਗਲ ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ...

ਸ਼ੂਗਰਫੈੱਡ ਦੇ ਐਮ.ਡੀ. ਡਾ. ਸੇਨੂ ਦੁੱਗਲ ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਦੌਰਾ

2
ਮੋਰਿੰਡਾ,   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ) – ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂ ਦੁੱਗਲ (ਆਈ.ਏ.ਐੱਸ.) ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮਿੱਲ ਦੇ ਗੰਨਾ ਖੇਤਰਾਂ ਵਿੱਚ ਚੱਲ ਰਹੇ ਸਰਵੇਖਣ ਕੰਮਾਂ ਦੀ ਜਾਂਚ ਕੀਤੀ ਅਤੇ ਬਸੰਤ ਰੁੱਤ ਵਿੱਚ ਹੋ ਰਹੀ ਗੰਨੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਦੁੱਗਲ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਮਿੱਲ ਵੱਲੋਂ ਕੋਰਾਜਨ ਸਮੇਤ ਹੋਰ ਜ਼ਰੂਰੀ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪਿੜਾਈ ਸੀਜ਼ਨ 2026-27 ਦੀ ਤਿਆਰੀ ਸਬੰਧੀ ਗੰਨੇ ਦੀ ਬਿਜਾਈ ਅਤੇ ਫ਼ਸਲ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਗੰਨਾ ਵਿਭਾਗ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਅਗਲੇ ਸੀਜ਼ਨ ਵਿੱਚ ਗੰਨੇ ਦੀ ਵੱਧ ਤੋਂ ਵੱਧ ਉਪਲਬਧਤਾ ਯਕੀਨੀ ਬਣਾਉਣਾ ਮੁੱਖ ਟੀਚਾ ਹੈ, ਤਾਂ ਜੋ ਮਿੱਲ ਅਤੇ ਕਿਸਾਨਾਂ ਦੋਹਾਂ ਨੂੰ ਵਿੱਤੀ ਲਾਭ ਹੋ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਮਿੱਲ ਦੇ ਤਕਨੀਕੀ ਅਮਲੇ ਨੂੰ ਹਦਾਇਤ ਕੀਤੀ ਕਿ ਰਿਪੇਅਰ ਅਤੇ ਮੇਨਟੇਨੈਂਸ ਦਾ ਕੰਮ ਸਮੇਂ ਸਿਰ ਅਤੇ ਤਸੱਲੀਬਖਸ਼ ਢੰਗ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਪਿੜਾਈ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੁੱਖ ਲੇਖਾ ਅਫ਼ਸਰ ਗੌਰਵ ਕੁਮਾਰ, ਜਨਰਲ ਮੈਨੇਜਰ ਬਟਾਲਾ ਮਿੱਲ ਸ੍ਰੀਮਤੀ ਕਿਰਨਦੀਪ ਕੌਰ, ਜਰਨਲ ਮੈਨੇਜਰ ਮੋਰਿੰਡਾ ਮਿੱਲ ਤਰਨਵੀਰ ਸਿੰਘ ਅਤੇ ਗੰਨਾ ਇੰਚਾਰਜ ਰਵਿੰਦਰ ਸਿੰਘ ਵੀ ਮੌਜੂਦ ਸਨ। ਡਾ. ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵਧੀਆ ਕਾਰਗੁਜ਼ਾਰੀ ਦਿਖਾ ਰਹੀਆਂ ਹਨ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ, ਦਾਣਾ ਮੰਡੀ ਬਲਾਚੌਰ ਜਾਂ ਜਾਇਜ਼ਾ ਲੈਂਦਿਆਂ ਕਣਕ ਦੀ ਸਰਕਾਰੀ ਖਰੀਦ ਪ੍ਰਣਾਲੀ ’ਤੇ ਉਠਾਏ ਸਵਾਲ*
Next article*ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਰਾਹੋਂ ਨੇ ਮਨਾਈ 135ਵੀਂ ਭੀਮ ਜਯੰਤੀ*