ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਹਲਕੇ ਦੇ ਨਾਮਵਰ ਕਬੱਡੀ ਦੇ ਖਿਡਾਰੀ ਰਾਣਾ ਬਲਾਚੌਰੀਏ ਨੂੰ ਸੁਹਾਣਾ ਇੱਕ ਕਬੱਡੀ ਕੱਪ ਦੇ ਮੈਚ ਵਿਚ ਗੋਲੀਆਂ ਮਾਰ ਕੇ ਅਣਪਛਾਤੇ ਹਮਲਾਵਰਾਂ ਦੇ ਵਲੋਂ ਕਤਲ ਕਰ ਦਿੱਤਾ ਗਿਆ ਇਸ ਵਾਰਦਾਤ ਤੋਂ ਬਾਅਦ ਪੂਰੇ ਪੰਜਾਬ ਦੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸ ਮੌਕੇ ਜਦੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਪਿੰਡ ਚਣਕੋਆ ਵਿਖੇ ਗੱਲਬਾਤ ਕੀਤੀ ਗਈ ਤਾਂ ਸਾਬਕਾ ਸਰਪੰਚ ਨੇ ਕਿਹਾ ਹੈ ਕਿ ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਮਾੜੇ ਹੁੰਦੇ ਨਜ਼ਰ ਆ ਰਹੇ ਹਨ, ਉਹਨਾਂ ਕਿਹਾ ਹੈ ਕਿ ਇਸ ਨੌਜਵਾਨ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ, ਅਤੇ ਕਾਫੀ ਵਧੀਆ ਨੌਜਵਾਨ ਸੀ ਅਤੇ ਸਮੇਂ ਸਮੇਂ ਤੇ ਖੇਡਾਂ ਵੱਲ ਨੌਜਵਾਨਾਂ ਨੂੰ ਉਤਸਾਹਿਤ ਵੀ ਕਰਦਾ ਰਹਿੰਦਾ ਸੀ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਣਾ ਬਲਾਚੋਰੀਆ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਇਸ ਮੌਕੇ ਰੋਂਦੀ ਕੁਰਲਾਉਂਦੀ ਹੋਈ ਮ੍ਰਿਤਕ ਨੌਜਵਾਨ ਦੇ ਪਰਿਵਾਰ ਮੈਂਬਰ ਮਾਤਾ ਨੇ ਕਿਹਾ ਕਿ ਉਹਨਾਂ ਨੂੰ ਇਨਸਾਫ ਚਾਹੀਦਾ ਹੈ ਅਤੇ ਕਾਤਲਾਂ ਨੂੰ ਜਲਦ ਕਾਬੂ ਕੀਤਾ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



