ਸਹਾਇਕ ਪ੍ਰੋਫੈਸਰ ਦੇ ਆਤਮ ਹੱਤਿਆ ਮਾਮਲਾ 

ਖੁਦਕੁਸ਼ੀ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੁੂੰ ਲੈ ਕੇ ਡੀ.ਟੀ.ਐੱਫ. ਵੱਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਕਪੂਰਥਲਾ 27 ਅਕਤੂਬਰ ( ਕੌੜਾ) -1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਭਰਤੀ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਵਿੱਚੋਂ ਇੱਕ ਅਧਿਆਪਕਾ ਬਲਵਿੰਦਰ ਕੌਰ ਦੀ ਆਤਮ ਹੱਤਿਆ  ਦੇ ਦੋਸ਼ੀਆ ਨੂੰ ਸ਼ਜਾ ਦਵਾਊਣ ਅਤੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ  ਇਨਸਾਫ ਦਵਾਉਣ ਲਈ  ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਦਿੱਤੇ ਸੱਦੇ ਤਹਿਤ ਡੀ.ਟੀ.ਐੱਫ. ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ,  ਜ਼ਿਲ੍ਹਾ ਆਗੂਆਂ ਜੈਮਲ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਸੁਖਪਾਲ ਸਿੰਘ ਆਦਿ ਨੇ ਵਫ਼ਦ ਦੇ ਰੂਪ ਵਿੱਚ ਮਿਲ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਅਨਿਲ ਕੁਮਾਰ ਕਾਲਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ  ਭੇਜ ਕੇ ਮੰਗ ਕੀਤੀ ਕਿ ਮ੍ਰਿਤਕਾ ਵੱਲੋਂ ਲਿਖੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਫੌਰੀ ਐਫ.ਆਈ.ਆਰ. ਦਰਜ਼ ਕਰਨ ਤੇ ਸਮੁੱਚੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।  ਆਗੂਆਂ ਕਿਹਾ ਕਿ ਧਰਨੇ ਪ੍ਰਦਰਸ਼ਨਾਂ ਰਾਹੀਂ ਸੱਤਾ ਪ੍ਰਾਪਤ ਕਰਨ ਵਾਲੀ ਸਰਕਾਰ ਦਾ ਹੁਣ ਹੱਕਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਪ੍ਰਤੀ ਨਾ-ਪੱਖੀ ਅਤੇ ਹੰਕਾਰੀ ਰਵੱਈਆ ਲਗਾਤਾਰ ਉਜਾਗਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਪੰਜਾਹ ਦਿਨ ਤੋਂ ਉਚੇਰੀ ਅਤੇ ਸਕੂਲ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਵਿਖੇ ਪੱਕੇ ਧਰਨੇ ‘ਤੇ ਬੈਠੇ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਵਿੱਚ ਵੀ ਕੋਈ ਵਾਜਿਬ ਹੱਲ ਕੱਢਣ ਦੀ ਥਾਂ ਮੰਤਰੀ ਅਤੇ ਸਰਕਾਰ ਦੇ ਹੋਰ ਨੁਮਾਇੰਦੇ ਗੱਲਬਾਤ ਕਰਨ ਤੋਂ ਵੀ ਭੱਜ ਰਹੇ ਹਨ। ਇਸ ਕਰਕੇ ਅਜਿਹੇ ਗੈਰ-ਜਮਹੂਰੀ ਸਰਕਾਰੀ ਰਵੱਈਏ ਅਤੇ ਬੇਰੁਜ਼ਗਾਰੀ ਦੀ ਸਤਾਈ ਇੱਕ ਅਧਿਆਪਕਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਅੱਤ ਦਰਜ਼ੇ ਦੀ ਸੰਵੇਦਨਹੀਣਤਾ ਤੋਂ ਕੰਮ ਲੈਣ ਵਾਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੁੱਖ ਮੰਤਰੀ ਦੁਆਰਾ ਅਸਤੀਫਾ ਲੈਣਾ ਚਾਹੀਦਾ ਹੈ ਤਾਂ ਕਿ ਉਹ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ। ਖ਼ੁਦਕੁਸ਼ੀ ਕਰਨ ਵਾਲੀ ਅਧਿਆਪਕਾ ਦੇ ਪਰਿਵਾਰ ਲਈ ਬਣਦਾ ਇਨਸਾਫ ਅਤੇ ਸੰਘਰਸ਼ੀ 1158 ਸਹਾਇਕ ਪ੍ਰੋਫੈਸਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਵਾਜਿਬ ਹੱਲ ਕੱਢਣ ਦੀ ਮੰਗ ਵੀ ਕੀਤੀ ਹੈ। ਇਸ ਦੇ ਨਾਲ ਬੇਰੁਜ਼ਗਾਰਾਂ ਨੂੰ ਖ਼ੁਦਕੁਸ਼ੀ ਦੀ ਥਾਂ ਸੰਘਰਸ਼ ਨੂੰ ਵਿਸ਼ਾਲ ਅਤੇ ਤਿੱਖਾ ਕਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਮਲਕੀਤ ਸਿੰਘ, ਪਵਨ ਕੁਮਾਰ, ਬਲਵਿੰਦਰ ਭੰਡਾਲ, ਬਲਵੀਰ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਵੀਨੂ ਸੇਖੜੀ, ਹਰਵਿੰਦਰ ਵਿਰਦੀ, ਗੌਰਵ ਗਿੱਲ ਹਰਦੀਪ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIsraeli military again conducts ‘targeted raids’ inside Gaza Strip
Next articleਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ  ਹੋਈ ਮੌਤ