ਕਾਹਨੂੰਵਾਨ (ਸਮਾਜ ਵੀਕਲੀ): ਹਲਕਾ ਕਾਦੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੀਤੀ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਪ੍ਰਤੀ ਏਕੜ ਫ਼ਸਲ ਦਾ 50 ਹਜ਼ਾਰ ਰੁਪਏ ਤੱਕ ਦਾ ਬੀਮਾ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਤੇ ਦੇਸ਼ ਦੇ ਵੱਡੇ ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਖ਼ਰਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦਾ ਵੀ 10 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਸ੍ਰੀ ਬਾਦਲ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਬਾਜਵਾ ਦੇ ਨਜ਼ਦੀਕੀ ਸਾਥੀਆਂ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly