ਪਟਿਆਲਾ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਬਿਜਲੀ ਸਮਝੌਤਿਆਂ ਨੂੰ ਰੱਦ ਕਰਾਉਣ ਲਈ ਨਹੀਂ, ਸਗੋਂ ਕੰਪਨੀਆਂ ਨੂੰ ਹਾਈ ਕੋਰਟ ਵਿੱਚ ਜਾਣ ਲਈ ਉਕਸਾ ਰਹੇ ਹਨ ਕਿਉਂਕਿ ਬਿਜਲੀ ਸਮਝੌਤਿਆਂ ਵਿੱਚ ਪਹਿਲਾਂ ਸੁਖਬੀਰ ਬਾਦਲ ਨੇ ਹਿੱਸੇ ਰੱਖੇ ਤੇ ਅੱਜ ਕੱਲ੍ਹ ਇਨ੍ਹਾਂ ਵਿੱਚ ਅਮਰਿੰਦਰ ਦੇ ਹਿੱਸੇ ਚੱਲ ਰਹੇ ਹਨ। ਸ੍ਰੀ ਚੀਮਾ ਅੱਜ ਇੱਥੇ ਪਾਰਟੀ ਦੇ ਆਗੂ ਕਰਨਵੀਰ ਸਿੰਘ ਟਿਵਾਣਾ ਦੀ ਮਾਂ ਦੇ ਦੇਹਾਂਤ ’ਤੇ ਅਫ਼ਸੋਸ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਨ ਸਭਾ ਦੇ ਸੈਸ਼ਨ ਬੁਲਾਵੇ ਤੇ ਬਿਜਲੀ ਸਮਝੌਤੇ ਰੱਦ ਕਰਨ ਜਾਂ ਫਿਰ ਸੋਧਣ ਦੀ ਕਾਰਵਾਈ ਨੂੰ ਅੰਤਿਮ ਰੂਪ ਦੇਵੇ। ਸ੍ਰੀ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਕਹਿੰਦਾ ਹੈ ਕਿ ਪੰਜਾਬ ਵਿੱਚੋਂ ਮਾਫ਼ੀਆ ਖ਼ਤਮ ਕਰਨਾ ਪਵੇਗਾ ਪਰ ਅਫ਼ਸੋਸ ਜਿਨ੍ਹਾਂ ਕੋਲ ਨਵਜੋਤ ਸਿੱਧੂ ਸ਼ੁਰੂ ਵਿੱਚ ਗਏ, ਉਨ੍ਹਾਂ ਦੇ ਹੱਥ ਮਾਫ਼ੀਆ ਨਾਲ ਜੁੜੇ ਹੋਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly