
ਲੈਸਟਰ (ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਚੁਣੇ ਜਾਣ ਤੇ ਇੰਗਲੈਂਡ ਚ ਵੱਸਦੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਪ੍ਰਵਾਸੀ ਪੰਜਾਬੀਆਂ ਵੱਲੋਂ ਸ ਮੁੱਖਤਿਆਰ ਸਿੰਘ ਝੰਡੇਰ ਦੀ ਅਗਵਾਈ ਚ ਅਕਾਲੀ ਦਲ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ , ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਚੁਣੇ ਜਾਣ ਤੇ ਮੁਬਾਰਕਬਾਦ ਦਿੱਤੀ ਸਰਦਾਰ ਢੰਡੇਰ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਚ ਹੀ ਸੁਰੱਖਿਅਤ ਹੈ। ਸਰਦਾਰ ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਸਰਦਾਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ।ਉਹਨਾਂ ਕਿਹਾ ਕਿ 2027 ਵਿੱਚ ਮੁੜ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਰਹਿੰਦੇ ਵਿਕਾਸ ਕਾਰਜ ਪੂਰੇ ਹੋਣਗੇ । ਸ ਝੰਡੇਰ ਨੇ ਕਿਹਾ ਕੀ ਪੰਜਾਬ ਇਸ ਵੇਲੇ ਬੜੀ ਨਾਜਕ ਸਥਿਤੀ ਚੋਂ ਲੰਘ ਰਿਹਾ ਹੈ, ਆਏ ਦਿਨ ਪੁਲਿਸ ਥਾਣਿਆਂ ਅਤੇ ਹੋਰ ਪਬਲਿਕ ਥਾਵਾਂ ਤੇ ਗਰਨੇਟ ਹਮਲੇ ਹੋ ਰਹੇ ਹਨ, ਜਿਸ ਕਾਰਨ ਪੰਜਾਬ ਉੱਤੇ ਵਿਦੇਸ਼ਾਂ ਚ ਵਸਦੇ ਪੰਜਾਬੀ ਪ੍ਰਵਾਸੀਆਂ ਚ ਵੀ ਇਸ ਵੇਲੇ ਕਾਫੀ ਸਹਿਮ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਵਿਦੇਸ਼ਾਂ ਚ ਵੱਸਦੇ ਪੰਜਾਬੀ ਪੰਜਾਬੀਅਤ ਦੇ ਸੁਨਹਿਰੀ ਭਵਿੱਖ ਲਈ ਪੰਜਾਬ ਚ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਦੀ ਸਰਕਾਰ ਚਾਹੁੰਦੇ ਹਨ। ਇਸ ਮੌਕੇ ਤੇ ਸਰਦਾਰ ਮੁਖਤਿਆਰ ਸਿੰਘ ਝੰਡੇਰ ਦੇ ਨਾਲ ਤਜਿੰਦਰ ਸਿੰਘ ਸੰਧੂ , ਪਿਆਰਾ ਸਿੰਘ ,ਹਰਇੰਦਰ ਸਿੰਘ , ਅਵਤਾਰ ਸਿੰਘ , ਹਰਜਿੰਦਰ ਸਿੰਘ ,ਹਰਪਿੰਦਰ ਸਿੰਘ, ਸੁਖਜਿੰਦਰ ਸੁਖੀ, ਬਕਸ਼ੀਸ਼ ਸਿੰਘ ਸ਼ੀਸ਼ਾ, ਸੁਰਿੰਦਰ ਸਿੰਘ ਦੀਪ ਨੀਲੋਵਾਲ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਹਾਜ਼ਰ ਸਨ।