*ਇੰਦਰਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਗਿਆ ਸਨਮਾਨਿਤ*
*ਪੰਜਾਬ ਨੂੰ ਬਚਾਉਣ ਲਈ ਦਿੱਲੀ ਤੋਂ ਆਈ ਲੁਟੇਰਿਆਂ ਦੀ ਫੌਜ਼ ਨੂੰ ਹਰਾਉਣਾ ਜ਼ਰੂਰੀ- ਸੁਖਬੀਰ ਸਿੰਘ ਬਾਦਲ*
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ. ) ਜੇਕਰ ਪੰਜਾਬ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ ਤੇ ਬਚਾਉਣਾ ਹੈ ਤਾਂ ਰਾਜ ਦੀ ਸੱਤਾ ਤੇ ਕਾਬਜ਼ ਦਿੱਲੀ ਤੋਂ ਆਈ ਲੁਟੇਰਿਆਂ ਦੀ ਫੌਜ਼ ਅਤੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂ ਹੀ ਪੰਜਾਬ ਦਾ ਭਲਾ ਹੋ ਸਕੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਸਵ.ਬਲਬੀਰ ਸਿੰਘ ਮੱਕੜ ਦੇ ਗ੍ਰਹਿ ਵਿਖੇ ਸ੍ਰ: ਇੰਦਰਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਵੱਖ- ਵੱਖ ਧਾਰਮਿਕ ਤੇ ਸਮਾਜਿਕ ਸੁਸਾਇਟੀਆਂ ਦੇ ਆਗੂਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਪ੍ਰਮੁੱਖ ਬੀਬੀਆਂ ਦੀ ਆਯੋਜਿਤ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉਪ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਹਦ ਇੱਕ ਅਜਿਹੀ ਪਾਰਟੀ ਹੈ ਜੋ ਪਿਛਲੇ 104 ਸਾਲਾਂ ਤੋਂ ਲਗਾਤਾਰ ਪੰਥ ਤੇ ਪੰਜਾਬੀਅਤ ਦੀ ਰਾਖੀ ਕਰਨ ,ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਹਮੇਸ਼ਾਂ ਆਪਣੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਕਰਦੀ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਹਲਕਾ ਨਿਵਾਸੀਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੋਣ ਦੀ ਲੜਾਈ ਹੱਕ ਤੇ ਸੱਚ ਦੀ ਲੜਾਈ ਹੈ ਕਿਉਂਕਿ ਇਸੇ ਚੋਣ ਨੇ ਤੁਹਾਡਾ ਆਉਣ ਵਾਲਾ ਭਵਿੱਖ ਤੈਅ ਕਰਨਾ ਹੈ। ਇਸ ਲਈ ਦਿੱਲੀ ਦੀ ਲੁਟੇਰਾ ਫੌਜ਼ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਸਾਰੇ ਆਪੋ ਆਪਣੇ ਕਮਰਕੱਸੇ ਕੱਸ ਲਵੋ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਭਾਰੀ ਬਹੁਮਤ ਨਾਲ ਜਿਤਾਉ ਤਾਂ ਕਿ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ੍ਰ: ਮਹੇਸ਼ਇੰਦਰ ਸਿੰਘ ਗਰੇਵਾਲ ਦਾ ਮੱਕੜ ਪਰਿਵਾਰ ਦੇ ਮੈਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਉਪਰੰਤ ਸ੍ਰ: ਇੰਦਰਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਪ੍ਰਮੁੱਖ ਸ਼ਖਸ਼ੀਅਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰ: ਸੁਖਬੀਰ ਸਿੰਘ ਬਾਦਲ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਉ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਣੀ, ਭੁਪਿੰਦਰ ਸਿੰਘ (ਮਨੀ ਜਿਊਲਰਜ਼), ਐਨ.ਐਸ ਕਥੂਰੀਆ, ਪ੍ਰਿਤਪਾਲ ਸਿੰਘ ਬਰੇਲੀ, ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਅਮਰੀਕ ਸਿੰਘ ਬੱਤਰਾ, ਇੰਦਰਜੀਤ ਸਿੰਘ ਖੁਰਾਣਾ, ਵਿੱਕੀ ਛਾਬੜਾ, ਜਸਪਾਲ ਸਿੰਘ ਪਿੰਕੀ, ਅਮਰਜੀਤ ਸਿੰਘ ਟੈਕਸਲਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਸੁਖਪ੍ਰੀਤ ਸਿੰਘ ਮਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



