ਸੁਖਬੀਰ ਬਾਦਲ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ

ਲੰਬੀ (ਸਮਾਜ ਵੀਕਲੀ):  ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੱਲੇਦਾਰ ਯੂਨੀਅਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਮਜ਼੍ਹਬੀ ਸਿੱਖ ਭਲਾਈ ਫਰੰਟ ਦੇ ਮੈਂਬਰ ਅਤੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਝੂਠੇ ਵਾਅਦਿਆਂ ਵਾਲੀ ਚੰਨੀ ਸਰਕਾਰ ਦਾ ਸਿਰਫ ਇੱਕ ਹਫਤਾ ਹੀ ਰਹਿ ਗਿਆ ਹੈ। ਇਸ ਆਖ਼ਰੀ ਹਫ਼ਤੇ ਮੁਲਾਜ਼ਮ ਸਰਕਾਰ ਦੀਆਂ ਡਾਂਗਾਂ ਨਾ ਝੱਲਣ ਅਤੇ ਆਉਣ ਵਾਲੀਆਂ ਚੋਣਾਂ ’ਚ ਅਕਾਲੀ-ਬਸਪਾ ਗਠਜੋੜ ਦੇ ਹੱਕ ’ਚ ਭੁਗਤਣ। ਸ੍ਰੀ ਬਾਦਲ ਨੇ 2004 ਦੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ 100 ਸਾਲਾ ਸਮਾਗਮ ਦੀ ਸਟੇਜ ਤੋਂ ਕੀਤੇ ਆਪਣੇ ਐਲਾਨ ਨੂੰ ਦੁਹਰਾਇਆ ਅਤੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ਤੋਂ ਬਾਅਦ ਤਨਖਾਹ ਕਮਿਸ਼ਨ ਦੀਆਂ ਗੜਬੜੀਆਂ ਨੂੰ ਰੋਕਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵੱਡਾ ਪੈਕੇਜ ਐਲਾਨਣ: ਬਾਦਲ
Next articleਕਾਂਗਰਸ ਦੇ ਕਾਰਜਕਾਲ ਵਿਚ ਰੇਤ ਮਾਫੀਆ ਦਾ ਰਾਜ ਰਿਹਾ: ਹਰਸਿਮਰਤ