ਚੰਡੀਗੜ੍ਹ, 9 ਜੁਲਾਈ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੁਖਬੀਰ ਸੰਘਰਸ਼ੀ ਕਿਸਾਨਾਂ ਨਾਲ ਧਰੋਹ ਨਾ ਕਮਾਉਣ ਅਤੇ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰਨ। ਅਮਰਿੰਦਰ ਨੇ ਕਿਹਾ ਕਿ ਇਹ ਕਾਲੇ ਖੇਤੀ ਕਾਨੂੰਨ ਅਕਾਲੀਆਂ ਤੇ ਬਾਦਲਾਂ ਦੀ ਸਹਿਮਤੀ ਨਾਲ ਹੀ ਹੋਂਦ ਵਿੱਚ ਆਏ ਸਨ ਕਿਉਂਕਿ ਉਹ ਉਸ ਵੇਲੇ ਕੇਂਦਰ ਸਰਕਾਰ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਪੰਜਾਬ ਦੇ 237 ਕਿਸਾਨਾਂ ਵਿੱਚੋਂ 191 ਕਿਸਾਨਾਂ ਨੂੰ ਪਹਿਲਾਂ ਹੀ 9,46,50,000 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਬਾਕੀ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਪ੍ਰਕਿਰਿਆ ਅਧੀਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਮਾਲ ਵਿਭਾਗ ਉਮੀਦਵਾਰਾਂ ਦੇ ਨਾਮ ਤੈਅ ਕਰ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly