HOME ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਸਿੱਖ ਧਾਰਮਿਕ ਮਾਮਲਿਆ ਵਿਚ ਦਖਲ...

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਸਿੱਖ ਧਾਰਮਿਕ ਮਾਮਲਿਆ ਵਿਚ ਦਖਲ ਨਾ ਦੇਣ ਲਈ ਦਿੱਤੀ ਚੇਤਾਵਨੀ

2
ਬੰਗਾ ਵਿਚ ਗੁਰਦੁਆਰਾ ਰਾਜਾ ਸਾਹਿਬ ਵਿਖੇ ਕੀਤੇ ਦਰਸ਼ਨ, ਪੁਲਿਸ ਕਾਰਵਾਈ ਦੀ ਕੀਤੀ ਨਿਖੇਧੀ, ਕਮੇਟੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਦੁਆਇਆ
ਨਵਾਸ਼ਹਿਰ /ਬੰਗਾ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਅਤੇ ਉਹਨਾਂ ਨੇ ਪੁਲਿਸ ਵੱਲੋਂ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਚੈਕਿੰਗ ਵੇਲੇ ਵੱਲੋਂ ਕੀਤੀ ਬੇਅਦਬੀ ਕੀਤੀ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਜਿਹਨਾਂ ਨੇ ਇਥੇ ਗੁਰੂ ਘਰ ਵਿਚ ਦਰਸ਼ਨ ਕੀਤੇ ਅਤੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ, ਨੇ ਕਿਹਾ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੁਲਿਸ ਦੀ ਇਕ ਟੁਕੜੀ ਇਥੇ ਪਹੁੰਚੀ ਸੀ। ਉਹਨਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਮਰਿਆਣਾ ਦੀ ਪਾਲਣਾ ਨਹੀਂ ਕੀਤੀ ਗਈ ਤੇ ਮੈਂ ਇਸਦੀ ਸਖ਼ਤ ਨਿਖੇਧੀ ਕਰਦਾ ਹਾਂ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਗੁਰਦੁਆਰਾ ਰਾਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੀਸ ਨਿਵਾਇਆ ਹੈ ਤੇ ਉਹ ਜਾਣਦੇ ਹਨ ਕਿ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜੀਵਾਰ ਪਾਠ ਹੁੰਦੇ ਹਨ। ਉਹਨਾਂ ਕਿਹਾਕਿ  ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪਵਿੱਤਰ ਅਸਥਾਨ ’ਤੇ ਗਲਤ ਦੋਸ਼ ਲੱਗੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਮੇਟੀ ਮੈਂਬਰਾਂ ਨੇ ਉਹਨਾਂ ਨੂੰ ਦੱ‌ਸਿਆ ਹੈ ਕਿ ਉਹਨਾਂ ਨੂੰ ਇਥੇ ਵੱਡੀ ਗਿਣਤੀ ’ਸਰੂਪ’ ਮਿਲਣ ਦੇ ਸਰਕਾਰੀ ਦਾਅਵੇ ਦਾ ਖੰਡਨ ਕਰਨ ਖਿਲਾਫ ਧਮਕੀਆਂ ਵੀ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੁਹਾਡੇ ਨਾਲ ਸੀ ਅਤੇ ਕਿਸੇ ਵੀ ਕੀਮਤ ’ਤੇ ਤੁਹਾਡਾ ਨੁਕਸਾਨ ਨਹੀਂ ਹੋਣ ਦਿਆਂਗੇ। ਸਰਦਾਰ ਬਾਦਲ ਨੇ ਇਸ ਮੌਕੇ ਮੁੱਖ ਮੰਤਰੀ ’ਤੇ ਸਿੱਧਾ ਹਮਲਾ ਬੋਲਿਆ ਅਤੇ ਕਿਹਾ ਕਿ ਜਿਸ ਵਿਅਕਤੀ ’ਤੇ ਅਨੇਕਾਂ ਵਾਰ ਬੇਅਦਬੀ ਕਰਨ ਦੇ ਦੋਸ਼ ਲੱਗੇ ਹੋਣ ਉਹਨਾਂ ਨੂੰ ਧਾਰਮਿਕ ਮਾਮਲਿਆਂ ’ਤੇ ਬੋਲਣ ਦਾ ਕੋਈ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਇਹ ਭੁੱਲ ਨਹੀਂ ਸਕਦੇ ਕਿ ਤੁਸੀਂ ਸ਼ਰਾਬ ਵਿਚ ਰੱਜ ਕੇ ਪਵਿੱਤਰ ਤਖ਼ਤ ’ਤੇ ਗਏ ਜਾਂ ਫਿਰ ਤੁਸੀਂ ਹਾਲ ਹੀ ਵਿਚ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਜਿਸਦੀ ਵੀਡੀਓ ਵੀ ਮੌਜੂਦ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਜ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਵਿਚ ਹਿੱਸੇਦਾਰ ਨਾ ਬਣਨ। ਇਸ ਮੌਕੇ ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਬਲਦੇਵ ਖਹਿਰਾ, ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਸ੍ਰੀ ਕਮਲ ਚੇਤਲੀ ਤੇ ਸਰਦਾਰ ਸੁਖਦੀਪ ਸਿੰਘ ਸ਼ੂਕਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਦਾਕਾਰ ਜਰਨੈਲ ਸਿੰਘ ਦੇ’ “ਸਿਆਣੇ ਕਹਿੰਦੇ ਨੇ” ਸ਼ਾਮ ਨੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਨੂੰ ਆਪਣਿਆਂ ਦੀ ਅਹਿਮੀਅਤ ਤੋਂ ਕਰਵਾਇਆ ਜਾਣੂ
Next articleਭੋਪਾਲ ਵਿਖੇ ਨੰਦਨੀ ਨੇ ਚਮਕਾਇਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ, ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ