HOME ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ 55 ਹਲਕਾ ਪ੍ਰਧਾਨਾਂ ਦਾ...

ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ 55 ਹਲਕਾ ਪ੍ਰਧਾਨਾਂ ਦਾ ਐਲਾਨ ਬੀਬੀ ਸੁਰਿੰਦਰ ਕੌਰ ਆਸਰੋਂ ਬਣੇ ਬਾਲਾਚੌਰ ਦੇ ਪ੍ਰਧਾਨ

13
 ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ(ਬ) ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਜਥੇਬੰਦੀ ਦਾ ਵਿਸਥਾਰ ਕਰਦਿਆਂ 55 ਵਿਧਾਨ ਸਭਾ ਹਲਕਿਆਂ ਲਈ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਹੈ। ਇਹ ਨਿਯੁਕਤੀਆਂ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਡੂੰਘੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ।ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਪਾਰਟੀ ਦੇ ਲੰਬੇ ਸਮੇਂ ਤੋਂ ਜੁੜੇ, ਵਫ਼ਾਦਾਰ ਅਤੇ ਮਿਹਨਤੀ ਆਗੂ ਬੀਬੀ ਸੁਰਿੰਦਰ ਕੌਰ ਆਸਰੋਂ ਨੂੰ ਇਸਤਰੀ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬੀਬੀ ਸੁਰਿੰਦਰ ਕੌਰ ਆਸਰੋਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਸਮੀ ਤੌਰ ‘ਤੇ ਹਲਕੇ ਦੇ ਇਸਤਰੀ ਵਿੰਗ ਦੀ ਕਮਾਂਡ ਉਨ੍ਹਾਂ ਦੇ ਹੱਥ ਸੌਂਪੀ ਗਈ। ਇਸ ਮੌਕੇ ਲੀਡਰਸ਼ਿਪ ਨੇ ਉਮੀਦ ਜਤਾਈ ਕਿ ਇਸ ਨਿਯੁਕਤੀ ਨਾਲ ਹਲਕੇ ਅੰਦਰ ਜਥੇਬੰਦੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਬੀਬੀ ਸੁਰਿੰਦਰ ਕੌਰ ਆਸਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਹਲਕਾ ਬਾਲਾਚੌਰ ਦੇ ਇੰਚਾਰਜ ਹਨੀ ਟੌਂਸਾ ਅਤੇ ਸਮੂਹ ਮੈਂਬਰਾਂ ਦਾ ਇਸ ਵੱਡੀ ਜ਼ਿੰਮੇਵਾਰੀ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰੇਗਾ। ਉਨ੍ਹਾਂ ਹਲਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਸਮੇਂ ਉਨ੍ਹਾਂ ਦੇ ਨਿੱਜੀ ਨੰਬਰ ‘ਤੇ ਸੰਪਰਕ ਕਰ ਸਕਦੀਆਂ ਹਨ, ਉਹ 24 ਘੰਟੇ ਸੇਵਾ ਲਈ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਦਾ ਮੁੱਖ ਮਨੋਰਥ ਔਰਤਾਂ ਦੀਆਂ ਸਮੱਸਿਆਵਾਂ ਹੱਲ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦਾ ਮਾਣ-ਸਨਮਾਨ ਦਿਵਾਉਣਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ  ਜਿਨ੍ਹਾਂ ਵਿੱਚ ਚੌਧਰੀ ਵਿਮਲ ਕੁਮਾਰ ਸਾਬਕਾ ਚੇਅਰਮੈਨ,ਬਲਾਕ ਸੰਮਤੀ ਸੜੋਆ ,  ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਦਲਜੀਤ ਸਿੰਘ ਮਾਣੇਵਾਲ, ਬੀਬੀ ਰੇਖਾ ਰਾਣੀ, ਬੀਬੀ ਮਨਪ੍ਰੀਤ ਕੌਰ, ਖੁਸ਼ਕਿਸਮ ਕੌਰ, ਤਜਿੰਦਰ ਕੌਰ, ਰਣਵੀਰ ਸਿੰਘ ਭੱਟੀ ਮੀਤ ਪ੍ਰਧਾਨ ਐੱਸ.ਸੀ. ਵਿੰਗ ਪੰਜਾਬ, ਸੁਖਵਿੰਦਰ ਸਿੰਘ ਤੇ ਸੁਰਜੀਤ ਕੋਹਲੀ ਸਰਕਲ ਪ੍ਰਧਾਨ, ਅਤੇ ਸਤਨਾਮ ਸਿੰਘ ਰਾਜੂਮਾਜਰਾ ਰਿਟਾ ਡੀ.ਐੱਸ.ਪੀ.  ਸਮੇਤ ਕਈ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Next articleਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ