ਸਰਕਾਰ ਤੇ ਐੱਸ ਜੀ ਪੀ ਸੀ ਆਉਣ ਅੱਗੇ – ਖਾਲਸਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲ੍ਹਾ ਕਪੂਰਥਲਾ ਦੇ ਮਾਰਬਲ ਐਂਡ ਟਾਈਲ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਲਾਕੇ ਦੇ ਸਮਾਜ ਸੇਵੀ ਤੇ ਧਾਰਮਿਕ ਕਾਰਜਾਂ ਵਿਚ ਵਧ ਚਡ਼੍ਹ ਕੇ ਸੇਵਾ ਕਰਨ ਵਾਲੇ ਇਲਾਕੇ ਦੇ ਗੁਰਸਿੱਖ ਨੌਜਵਾਨ ਆਗੂ ਡਾ ਸੁਖਬੀਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਚ ਵੱਡਾ ਮਲਟੀ ਸਪੈਸ਼ਲਿਟੀ ਹਸਪਤਾਲ ਖੋਲ੍ਹਿਆ ਜਾਵੇ ਤਾਂ, ਜੋ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਨਾ ਜਾਣਾ ਪਵੇ। ਸੁਖਬੀਰ ਸਿੰਘ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀ ਸਰਕਾਰ ਨੇ ਭਾਵੇਂ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ।
ਪ੍ਰੰਤੂ ਗੁਰੂ ਨਗਰੀ ਵਿਚ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਤੇ ਐਮਰਜੈਂਸੀ ਸਿਹਤ ਸੇਵਾਵਾਂ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ । ਜਿਸ ਕਾਰਣ ਇਲਾਕੇ ਦੇ ਜ਼ਿਆਦਾਤਰ ਲੋਕਾਂ ਨੂੰ ਮਰੀਜ਼ ਲੈ ਕੇ ਜਲੰਧਰ,ਲੁਧਿਆਣਾ, ਚੰਡੀਗੜ੍ਹ ਜਾਂ ਅੰਮ੍ਰਿਤਸਰ ਦੂਰ ਦੁਰੇਡੇ ਜਾਣਾ ਪੈਂਦਾ ਹੈ। ਜੋ ਦੂਰ ਹੋਣ ਕਾਰਨ ਕਈ ਵਾਰ ਜ਼ਿਆਦਾ ਸੀਰੀਅਸ ਮਰੀਜ਼ ਰਸਤੇ ਵਿੱਚ ਹੀ ਆਪਣੀਆਂ ਜਾਨਾਂ ਗੁਆ ਬੈਠਦੇ ਹਨ। ਨੌਜਵਾਨ ਸਮਾਜ ਸੇਵੀ ਸੁਖਬੀਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਅਪੀਲ ਕੀਤੀ ਉਹ ਵੀ ਆਪਣੇ ਇਲਾਕੇ ਵਿਚ ਗੁਰੂ ਨਗਰੀ ਸੁਲਤਾਨਪੁਰ ਲੋਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਵੱਡਾ ਮਲਟੀ ਸਪੈਸ਼ਲਿਟੀ ਹਸਪਤਾਲ ਖੋਲ੍ਹ ਦੇਣ ਤਾਂ ਜੋ ਜਿਵੇਂ ਸ੍ਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਹ ਸੁਲਤਾਨਪੁਰ ਲੋਧੀ ਬਾਬੇ ਨਾਨਕ ਪਾਤਸ਼ਾਹ ਦੀ ਨਗਰੀ ਤੋਂ ਵੀ ਮਿਲ ਸਕਣ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੀਆਂ ਸਿਹਤ ਸਹੂਲਤਾਂ ਨਾ ਤਾਂ ਸੂਬਾ ਸਰਕਾਰ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੀ ਕੋਈ ਉਪਰਾਲਾ ਕੀਤਾ ਹੈ । ਉਨ੍ਹਾਂ ਅਪੀਲ ਕੀਤੀ ਹੈ ਹੁਣ ਹੀ ਸਰਕਾਰ ਜਾਂ ਐੱਸ ਜੀ ਪੀ ਸੀ ਕੋਈ ਉਪਰਾਲਾ ਕਰੇ। ਉਨ੍ਹਾਂ ਇਲਾਕੇ ਦੇ ਲੋਕਾਂ ਤੇ ਸਮੂਹ ਧਾਰਮਿਕ ਸੰਗਠਨਾਂ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਗਤਾਂ ਦੀ ਇਸ ਮੰਗ ਲਈ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਸੰਦੀਪ ਸਿੰਘ ਜਾਂਗਲਾ ਅਤੇ ਨਵਜੋਤ ਸਿੰਘ ਝੰਡ ਵੀ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly