ਸ਼ੁਕਾਰ ਧਰਤੀ ਨਾਲ ਜੁੜੇ ਹੋਏ ਵਰਕਰ ਹਨ:ਗੁਰਪ੍ਰੀਤ ਗੁੱਜਰ ਰੈਲਮਾਜਰਾ
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਸੁਖਦੀਪ ਸਿੰਘ ਸ਼ੁਕਾਰ ਨੂੰ ਹਲਕਾ ਨਵਾਂਸ਼ਹਿਰ ਦਾ ਇੰਨਚਾਰਜ ਲਗਾਏ ਜਾਣ ਤੇ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਸੁਖਦੀਪ ਸਿੰਘ ਸ਼ੁਕਾਰ ਧਰਤੀ ਨਾਲ ਜੁੜੇ ਹੋਏ ਅਕਾਲੀ ਵਰਕਰ ਹਨ। ਜਿਨ੍ਹਾਂ ਦਾ ਹਲਕੇ ਵਿੱਚ ਮਜਬੂਰ ਅਧਾਰ ਮੰਨਿਆ ਜਾਂਦਾ ਹੈ ।ਜਿਸ ਕਰਕੇ ਉਹ ਦਿਨ ਰਾਤ ਜਿੱਥੇ ਲੋਕਾਂ ਦੇ ਕੰਮ ਆਉਂਦੇ ਹਨ। ਉੱਥੇ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸੱਚਮੁੱਚ ਹੀ ਸ਼੍ਰੋਮਣੀ ਅਕਾਲੀ ਦਲ ਨੇ ਅਜਿਹੇ ਵਰਕਰਾਂ ਨੂੰ ਪਾਰਟੀ ਵਿੱਚ ਸੁਚੱਜੀ ਥਾਂ ਦਿੱਤੀ ਗਈ ਤਾਂ ਉਹ ਦਿਨ ਦੂਰ ਨਹੀਂ ਹੋਵੇਗਾ। ਜਦੋਂ ਸ਼੍ਰੋਮਣੀ ਅਕਾਲੀ ਦਲ ਬੁਲੰਦੀਆਂ ਤੇ ਪਹੁੰਚ ਪੰਜਾਬ ਵਿੱਚ ਮੁੜ ਸਤਾ ਪ੍ਰਾਪਤ ਕਰਕੇ ਰਾਜ ਭਾਗ ਦਾ ਮਾਲਕ ਬਣੇ ਇਸ ਮੌਕੇ ਗੁਰਪ੍ਰੀਤ ਗੁੱਜਰ ਰੈਲਮਾਜਰਾ ਅਤੇ ਹੋਰ ਅਕਾਲੀ ਵਰਕਰਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਹਲਕਾ ਬਲਾਚੌਰ ਦੇ ਵੀ ਸਮੂਹ ਅਕਾਲੀ ਵਰਕਰ ਇੱਕ ਜੁੱਟ ਹਨ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ ਵਿੱਚ ਲਿਆਉਣ ਲਈ ਸਿਰਤੋੜ ਯਤਨ ਕਰ ਰਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



