ਸੀ ਐਮ ਦਫਤਰ ਸਮੇਤ ਸ਼ਹੀਦ ਊਧਮ ਸਿੰਘ ਦੀ ਤਸਵੀਰ ਵੀ ਸਰਕਾਰੀ ਦਫ਼ਤਰਾਂ ਵਿੱਚ ਲਗਾਈ ਜਾਵੇ ਸਰਬਨ ਸਿੰਘ ਜੱਜ
(ਸਮਾਜ ਵੀਕਲੀ)-ਮਹਿਤਪੁਰ,19 ਮਾਰਚ ( ਸੁਖਵਿੰਦਰ ਸਿੰਘ ਖਿੰੰਡਾ ) ਉਘੇ ਸਮਾਜ ਸੇਵੀ ਤੇ ਕਿਸਾਨ ਆਗੂ ਸਰਬਨ ਸਿੰਘ ਜੱਜ ਨੇ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੀ ਐਮ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸੁਨਾਮ ਦੇ ਰਹਿਣ ਵਾਲੇ ਸ਼ਹੀਦ ਏ ਆਜ਼ਮ ਸਰਦਾਰ ਊਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਆਜ਼ਾਦ ਜਿਸ ਨੇ ਜਲਿਆਂ ਵਾਲਾ ਬਾਗ਼ ਦੇ ਨਿਹੱਥੇ ਲੋਕਾਂ ਦੇ ਕਾਤਲ ਜਨਰਲ ਡਾਇਰ ਨੂੰ ਵਿਦੇਸ਼ ਵਿੱਚ ਮਾਰ ਕੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕੀਤਾ ਤੇ ਹਸਦੇ ਹਸਦੇ ਦੇਸ਼ ਤੋਂ ਆਪਣੀ ਜਾਨ ਕੁਰਬਾਨ ਕੀਤੀ ਉਸ ਸ਼ਹੀਦ ਦੀ ਤਸਵੀਰ ਸੀ ਐਮ ਦਫਤਰ ਦੇ ਨਾਲ ਨਾਲ ਹੋਰ ਸਰਕਾਰੀ ਦਫ਼ਤਰਾਂ ਵਿੱਚ ਲਗਾਈ ਜਾਵੇ। ਉਨ੍ਹਾਂ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਵਾ ਸਹਿਬ ਭੀਮ ਰਾਓ ਅੰਬੇਡਕਰ ਜੀ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਸੀ ਐਮ ਦਫਤਰ ਵਿੱਚ ਲਗਾਉਣਾ ਸ਼ਲਾਘਾ ਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੁਨਾਮ ਤੋਂ ਚੁਣੇ ਗਏ ਅਤੇ ਸਭ ਤੋਂ ਵੱਧ ਵੋਟਾਂ ਸੁਨਾਮ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਪਾ ਕੇ ਰਿਕਾਰਡ ਕਾਇਮ ਕੀਤਾ। ਸੁਨਾਮ ਵਾਸੀਆਂ ਨੇ ਕੀਤਾ ਵਾਅਦਾ ਪੂਰਾ ਕੀਤਾ ਹੈ ਤੇ ਹੁਣ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਸੁਨਾਮ ਦੇ ਅਮਰ ਸ਼ਹੀਦ ਤੇ ਦੇਸ਼ ਦੇ ਗੋਰਵ ਸ਼ਹੀਦ ਊਧਮ ਸਿੰਘ ਦੀ ਤਸਵੀਰ ਸੀ ਐਮ ਦਫਤਰ ਤੇ ਸਰਕਾਰੀ ਦਫ਼ਤਰਾਂ ਵਿੱਚ ਲਗਾ ਕੇ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਨੂੰ ਬਣਦਾ ਸਤਿਕਾਰ ਦੇਣ।
19 ਚੰਦੀ 01
ਤਸਵੀਰ ਸੁਖਵਿੰਦਰ ਸਿੰਘ ਖਿੰੰਡਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly