ਸੁਖਵਿੰਦਰ ਸਿੰਘ ਸੌਂਦ ਬਣੇ ਪਿੰਡ ਨਵਾਂ ਠੱਟਾ ਦੇ ਸਰਪੰਚ 143 ਵੋਟਾਂ ਦੀ ਲੀਡ ਹਾਸਲ ਕੀਤੀ

ਕਪੂਰਥਲਾ,(ਸਮਾਜ ਵੀਕਲੀ) ( ਕੌੜਾ) – ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਠੱਟਾ  ਨਵਾਂ ਵਿੱਚ ਸਰਪੰਚੀ ਦੀ ਚੋਣ ਲਈ ਹੋਏ ਫਸਵੇਂ ਮੁਕਾਬਲੇ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੌਂਦ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਸਾਬੀ ਨੂੰ 143 ਵੋਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਵਰਨਣਯੋਗ ਹੈ ਕਿ ਠੱਟਾ ਨਵਾਂ ਵਿੱਚ ਹੋ ਰਹੀ ਸਰਪੰਚੀ ਦੀ ਚੋਣ ਨੂੰ ਲੈਕੇ  ਇਲਾਕੇ ਭਰ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਸਨ ਅਤੇ ਲੋਕ ਪਲ ਪਲ ਦੀ ਜਾਣਕਾਰੀ ਲੈ ਰਹੇ ਸਨ। ਚੋਣ ਜਿੱਤਣ ਤੋਂ ਬਾਅਦ ਪਿੰਡ ਵਾਸੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਨਵ ਨਿਯੁਕਤ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਕਿ ਆਪਣੀ ਜ਼ਿੰਦਗੀ ਦਾ ਇਕ ਇਕ ਪਲ਼ ਪਿੰਡ ਦੇ ਸਰਬਪੱਖੀ ਵਿਕਾਸ ਕਰਵਾਉਣ ਤੇ ਲਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਪਿੰਡ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਸਾਰਿਆਂ ਦੇ ਸਹਿਯੋਗ ਨਾਲ ਪਿੰਡ ਠੱਟਾ ਨਵਾਂ ਨੂੰ ਕਪੂਰਥਲਾ ਜ਼ਿਲੇ ਵਿੱਚ ਸਭ ਤੋਂ ਸ਼ਾਨਦਾਰ ਪਿੰਡ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ ਧੜੇਬੰਦੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕਰਵਾਏ ਜਾਣਗੇ। ਚੋਣ ਜਿੱਤਣ ਤੋਂ ਬਾਅਦ ਸੁਖਵਿੰਦਰ ਸਿੰਘ ਸੌਂਦ ਪਿੰਡ ਵਾਸੀਆਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ।ਇਸ ਉਪਰੰਤ ਉਹ ਮਾਤਾ ਰਾਣੀ ਦੇ ਮੰਦਿਰ ਵਿਖੇ ਵੀ ਨਤਮਸਤਕ ਹੋਏ ਅਤੇ ਅਸ਼ੀਰਵਾਦ ਲਿਆ।ਇਸ ਮੌਕੇ ਠੇਕੇਦਾਰ ਸਵਰਨ ਸਿੰਘ ਦੋਹਾ ਕਤਰ, ਮਾਸਟਰ ਮਹਿੰਗਾ ਸਿੰਘ,ਮਾਸਟਰ ਪ੍ਰੀਤਮ ਸਿੰਘ, ਮਾਸਟਰ ਪਿਆਰਾ ਸਿੰਘ,ਆਪ ਆਗੂ ਲਖਵੀਰ ਸਿੰਘ ਲਾਲੀ, ਚਰਨਜੀਤ ਸਿੰਘ ਮੋਮੀ, ਸ਼ਿੰਗਾਰਾ ਸਿੰਘ ਮੋਮੀ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਦਲਜੀਤ ਸਿੰਘ, ਗੁਲਜ਼ਾਰ ਸਿੰਘ, ਬਲਜੀਤ ਸਿੰਘ, ਪ੍ਰੋ ਬਲਬੀਰ ਸਿੰਘ ਮੋਮੀ, ਇੰਟਰਨੈਸ਼ਨਲ ਕਵੀਸ਼ਰ ਸੁਖਵਿੰਦਰ ਸਿੰਘ ਮੋਮੀ, ਸਤਨਾਮ ਧੰਜਲ, ਮਲਕੀਤ ਸਿੰਘ, ਫੁੰਮ੍ਹਣ ਸਿੰਘ ਪਰਧਾਨ ,ਪਾਲਾ ਦੁਬਈ ਬਖਸ਼ੀਸ਼ ਸਿੰਘ,ਸਵਰਨ ਸਿੰਘ, ਰਾਜਪਾਲ ਸਿੰਘ ਸੌਂਦ, ਜਸਵੰਤ ਸਿੰਘ ਜੱਸਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾਵਾਂ
Next articleਸਰਕਾਰ ਜੀ ਮੁਲਾਜਮ ਵਰਗ ਨੂੰ ਦੀਵਾਲੀ ਤੋਂ ਪਹਿਲਾਂ ਡੀ.ਏ ਦੇਣ ਬਾਰੇ ਸੋਚੋ: ਅਧਿਆਪਕ ਦਲ ਪੰਜਾਬ